ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਕਲੱਸਟਰ ਅਫ਼ਸਰਾਂ ਦੀ ਟ੍ਰੇਨਿੰਗ

ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਉੱਨਤ ਕਿਸਾਨ ਐਪ ਦੇ ਸੰਬੰਧ ਵਿੱਚ ਜ਼ਿਲ੍ਹਾ ਪੱਧਰ ਦੇ ਨੋਡਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਦੌਰਾਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਵਧੀਕ ਡਿਪਟੀ ਕਮਿਸ਼ਨਰ (ਜ਼), ਡਾ. ਸੰਜੀਵ ਕੁਮਾਰ ਵੱਲੋਂ ਇਸ ਟ੍ਰੇਨਿੰਗ ਵਿੱਚ ਭਾਗ ਲਿਆ ਗਿਆ। ਇਸ ਸੰਬੰਧੀ ਉੱਨਤ ਕਿਸਾਨ ਐਪ ਦੀ ਟ੍ਰੇਨਿੰਗ ਕਲੱਸਟਰ ਕੋਆਰਡੀਨੇਟਰਾਂ ਅਤੇ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਨੂੰ ਵੀ ਦਿੱਤੀ ਜਾਣੀ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਉੱਨਤ ਕਿਸਾਨ ਐਪ ਦੇ ਸੰਬੰਧ ਵਿੱਚ 13 ਸਤੰਬਰ ਨੂੰ ਜ਼ਿਲ੍ਹਾ ਪੱਧਰ ਦੇ ਨੋਡਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਦੌਰਾਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਵਧੀਕ ਡਿਪਟੀ ਕਮਿਸ਼ਨਰ (ਜ਼), ਡਾ. ਸੰਜੀਵ ਕੁਮਾਰ ਵੱਲੋਂ ਇਸ ਟ੍ਰੇਨਿੰਗ ਵਿੱਚ ਭਾਗ ਲਿਆ ਗਿਆ। ਇਸ ਸੰਬੰਧੀ ਉੱਨਤ ਕਿਸਾਨ ਐਪ ਦੀ ਟ੍ਰੇਨਿੰਗ ਕਲੱਸਟਰ ਕੋਆਰਡੀਨੇਟਰਾਂ ਅਤੇ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਨੂੰ ਵੀ ਦਿੱਤੀ ਜਾਣੀ ਹੈ। ਪਰਾਲੀ ਪ੍ਰਬੰਧਨ ਸੰਬੰਧੀ ਲਗਾਏ ਗਏ ਜ਼ਿਲ੍ਹੇ ਦੇ ਸਮੂਹ ਕਲੱਸਟਰ ਅਫ਼ਸਰਾਂ ਨੂੰ ਇਹ ਟ੍ਰੇਨਿੰਗ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ (ਜ਼) ਡਾ. ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਇਸ ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ਼) ਵੱਲੋਂ ਦੱਸਿਆ ਗਿਆ ਕਿ ਇਹ ਐਪ ਬਣਾਉਣ ਦਾ ਮੁੱਖ ਉਦੇਸ਼ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਮੌਜੂਦ ਖੇਤੀ ਮਸ਼ੀਨਰੀ ਦੀ ਮੈਪਿੰਗ ਕਰਨਾ ਹੈ ਤਾਂ ਜੋ ਹਰ ਇੱਕ ਮਸ਼ੀਨ ਨੂੰ ਹਰ ਇੱਕ ਕਿਸਾਨ ਨਾਲ ਜੋੜਿਆ ਜਾ ਸਕੇ। ਇਸ ਐਪ ਰਾਹੀਂ ਕਿਸਾਨ ਆਪਣੇ ਜ਼ਿਲ੍ਹੇ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਸੰਬੰਧੀ ਲੋੜੀਂਦੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਪਿੰਡ ਪੱਧਰ ਨੋਡਲ ਅਫ਼ਸਰ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਪ ਚਲਾਉਣ ਵਿੱਚ ਬਹੁਤ ਆਸਾਨ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਐਪ ਦੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਕਰਨ। ਇਸ ਟ੍ਰੇਨਿੰਗ ਦੌਰਾਨ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਰਾਜੇਂਦਰ ਕੁਮਾਰ ਸਹਾਇਕ ਖੇਤੀਬਾੜੀ ਇੰਜ. (ਸੰਦ) ਸ਼੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।

Author : Malout Live