ਐਸ.ਆਈ.ਆਰ. ਤਹਿਤ ਜ਼ਿਲ੍ਹਾ ਪੱਧਰ 'ਤੇ ਨੋਡਲ ਅਫ਼ਸਰਾਂ ਦੀ ਲਗਾਈ ਗਈ ਟ੍ਰੇਨਿੰਗ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਆਈ.ਆਰ-2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਲ੍ਹ ਜ਼ਿਲ੍ਹਾ ਪੱਧਰ 'ਤੇ ਲਗਾਏ ਗਏ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰ ਅਤੇ ਸਮੂਹ ਟੀਮ ਮੈਂਬਰਾਂ ਨੂੰ ਟ੍ਰੇਨਿੰਗ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਆਈ.ਆਰ-2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਲ੍ਹ ਜ਼ਿਲ੍ਹਾ ਪੱਧਰ 'ਤੇ ਲਗਾਏ ਗਏ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰ ਅਤੇ ਸਮੂਹ ਟੀਮ ਮੈਂਬਰਾਂ ਨੂੰ ਟ੍ਰੇਨਿੰਗ ਦਿੱਤੀ ਗਈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਗਠਿਤ ਕੀਤੇ ਗਏ ਵੱਖ-ਵੱਖ ਸੈੱਲਾਂ ਵਿੱਚ ਨੋਡਲ ਅਫ਼ਸਰ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਨਾਲ ਟੀਮ ਮੈਂਬਰ ਨਿਯੁਕਤ ਕੀਤੇ ਗਏ ਹਨ ਅਤੇ ਕੱਲ੍ਹ ਟ੍ਰੇਨਿੰਗ ਦੌਰਾਨ ਸਮੂਹ ਹਾਜ਼ਰੀਨ ਨੂੰ ਉਨ੍ਹਾਂ ਦੇ ਅਲਾਟ ਕੀਤੇ ਗਏ ਕੰਮਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਲਾਟ ਕੀਤੇ ਕੰਮਾਂ ਅਨੁਸਾਰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਜਗਮੋਹਣ ਮਾਨ, ਚੋਣ ਤਹਿਸੀਲਦਾਰ ਸ੍ਰੀ ਹਰਬੰਸ ਸਿੰਘ, ਚੋਣ ਕਾਨੂੰਗੋ ਸ਼੍ਰੀ ਸੌਰਵ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Author : Malout Live



