ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸੰਖੇਪ ਟ੍ਰੇਨਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸੰਖੇਪ ਟ੍ਰੇਨਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ। ਟ੍ਰੇਨਿੰਗ ਦੌਰਾਨ ਜਿਲ੍ਹਾ ਪੱਧਰੀ ਮਾਸਟਰ ਟ੍ਰੇਨਿੰਗ ਵੱਲੋਂ ਵਿਧਾਨ ਸਭਾ ਚੋਣ ਹਲਕਾ 85-ਮਲੋਟ, 83-ਲੰਬੀ, 84-ਗਿੱਦੜਬਾਹਾ, 86-ਸ਼੍ਰੀ ਮੁਕਤਸਰ ਸਾਹਿਬ ਦੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂੰ ਕਰਵਾਇਆ ਗਿਆ। ਸਿਖਲਾਈ ਦੌਰਾਨ ਜਿਲ੍ਹਾ ਲੈਵਲ ਮਾਸਟਰ ਟ੍ਰੇਨਰ ਨੀਰਜ ਪਟੇਲ ਇੰਗਲਿਸ਼ ਲੈੱਕਚਰਾਰ, ਸੁਨੀਲ ਜੱਗਾ ਪੰਜਾਬੀ ਲੈੱਕਚਰਾਰ, ਹਰਿੰਦਰ ਸਿੰਘ ਕਾਮਰਸ ਲੈੱਕਚਰਾਰ ਅਤੇ ਰੰਜੀਵ ਕੁਮਾਰ ਇੰਗਲਿਸ਼ ਲੈੱਕਚਰਾਰ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐੱਸ.ਆਈ.ਆਰ ਨਾਲ ਸੰਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਹੋ ਸਕੇ ਅਤੇ ਐੱਸ.ਆਈ.ਆਰ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।
Author : Malout Live



