ਕ੍ਰਿਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਆਈ.ਐੱਸ ਬਿੰਦਰਾ ਜੀ ਨੂੰ ਸ਼ਰਧਾਂਜਲੀ ਭੇਂਟ

ਜ਼ਿਲ੍ਹਾ ਕ੍ਰਿਕਟ ਐਸੋਸ਼ੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕ੍ਰਿਕਟ ਗਰਾਊਂਡ ਵਿੱਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਮੋਹਾਲੀ ਦੇ ਸਾਬਕਾ ਪ੍ਰਧਾਨ ਅਤੇ ਕ੍ਰਿਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਸਵਰਗੀ ਸ਼੍ਰੀ ਇੰਦਰਜੀਤ ਸਿੰਘ ਬਿੰਦਰਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜ਼ਿਲ੍ਹਾ ਕ੍ਰਿਕਟ ਐਸੋਸ਼ੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਕ੍ਰਿਕਟ ਗਰਾਊਂਡ ਵਿੱਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਮੋਹਾਲੀ ਦੇ ਸਾਬਕਾ ਪ੍ਰਧਾਨ ਅਤੇ ਕ੍ਰਿਕਟ ਨਾਲ ਗਹਿਰਾ ਨਾਤਾ ਰੱਖਣ ਵਾਲੇ ਸਵਰਗੀ ਸ਼੍ਰੀ ਇੰਦਰਜੀਤ ਸਿੰਘ ਬਿੰਦਰਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਤੇ ਐਸੋਸ਼ੀਏਸ਼ਨ ਦੇ ਜਨਰਲ ਸਕੱਤਰ, ਮੈਂਬਰ, ਕੋਚ ਸਾਹਿਬਾਨ ਅਤੇ ਖਿਡਾਰੀਆਂ ਵੱਲੋਂ ਸ਼੍ਰੀ ਇੰਦਰਜੀਤ ਸਿੰਘ ਬਿੰਦਰਾ ਵੱਲੋਂ ਕ੍ਰਿਕਟ ਖੇਡ ਦੇ ਵਿਕਾਸ ਵਿੱਚ ਕੁਸ਼ਲ ਪ੍ਰਬੰਧਕ ਵਜੋਂ ਪਾਏ ਯੋਗਦਾਨ ਲਈ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਇਕ ਮਿੰਟ ਦਾ ਮੌਨ ਧਾਰਨ ਕਰਕੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Author : Malout Live