ਮੇਰੀ ਰਸੋਈ ਸਕੀਮ ਤਹਿਤ ਨੀਲੇ ਕਾਰਡ ਧਾਰਕਾਂ ਨੂੰ ਹਰ ਮਹੀਨੇ ਕਣਕ ਸਮੇਤ ਮਿਲੇਗੀ ਫੂਡ ਕਿੱਟ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਪ੍ਰਦਾਨ ਕਰਨਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਪ੍ਰਦਾਨ ਕਰਨਾ ਹੈ। ਸ. ਖੁੱਡੀਆਂ ਨੇ ਦੱਸਿਆ ਕਿ वि टुड ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਿਲ ਕੀਤੀ ਜਾਵੇਗੀ, ਜਿਸ ਵਿੱਚ 2 ਕਿਲੋ ਮਾਂਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਤਾਂ ਜੋ ਪਰਿਵਾਰਾਂ ਨੂੰ ਪੂਰਾ ਪੋਸ਼ਣ ਮਿਲ ਸਕੇ।
ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਨਾਲ 40 ਲੱਖ ਪਰਿਵਾਰਾਂ ਦੇ ਘਰੇਲੂ ਖਰਚੇ ਨੂੰ ਵੱਡੀ ਰਾਹਤ ਮਿਲੇਗੀ। ਉਹਨਾਂ ਦੱਸਿਆ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਮਹੀਨਾਵਾਰ ਖ਼ਰਚੇ ਵਿੱਚ ਢੁੱਕਵੀਂ ਬੱਚਤ ਹੋਵੇਗੀ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਮਜ਼ਬੂਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਣਾਲੀ ਰਾਹੀਂ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਘਰ-ਘਰ ਤੱਕ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਨੀਤੀਆਂ ਤਿਆਰ ਕਰ ਰਹੀ ਹੈ ਅਤੇ ਇਹ ਸਕੀਮ ਸਮਾਜ ਦੇ ਕਮਜ਼ੋਰ ਵਰਗਾਂ ਲਈ ਵੱਡਾ ਸਹਾਰਾ ਸਾਬਿਤ ਹੋਵੇਗੀ।
Author : Malout Live



