‘ਸਵੱਛਤਾ ਹੀ ਸੇਵਾ ਮੁਹਿੰਮ’ ਤਹਿਤ ਡੀ.ਸੀ ਮੁਕਤਸਰ ਨੇ ਸਫ਼ਾਈ ਕਾਮਿਆਂ ਵਾਂਗ ਕੀਤੀ ਸਫ਼ਾਈ

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਸਮੁੱਚੀ ਟੀਮ ਜ਼ਿਲ੍ਹਾ ਵਾਸੀਆਂ ਨੂੰ ਸਫਾਈ ਪ੍ਰਤੀ ਸੰਜੀਦਾ ਹੋਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਲੇ-ਦੁਆਲੇ ਸਫ਼ਾਈ ਕਰਨ ਲਈ ਸਫ਼ਾਈ ਕਾਮਿਆਂ ਵਾਂਗ ਨਿੱਤਰੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫ਼ਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣਾ ਚਾਹੀਦਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ‘ਜਹਾਂ ਸਫ਼ਾਈ ਵਹਾਂ ਖੁਦਾਈ’ ਦਾ ਹੋਕਾ ਦਿੰਦਿਆਂ ‘ਸਵੱਛਤਾ ਹੀ ਸੇਵਾ ਮੁਹਿੰਮ’ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਸਮੁੱਚੀ ਟੀਮ ਜ਼ਿਲ੍ਹਾ ਵਾਸੀਆਂ ਨੂੰ ਸਫਾਈ ਪ੍ਰਤੀ ਸੰਜੀਦਾ ਹੋਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਆਲੇ-ਦੁਆਲੇ ਸਫ਼ਾਈ ਕਰਨ ਲਈ ਸਫ਼ਾਈ ਕਾਮਿਆਂ ਵਾਂਗ ਨਿੱਤਰੇ। ਇਸ ਮੌਕੇ ਸ਼੍ਰੀ ਤ੍ਰਿਪਾਠੀ ਨੇ ਕਿਹਾ ਕਿ ਸਾਨੂੰ ਆਪਣੇ ਦਫ਼ਤਰ, ਘਰਾਂ ਅੰਦਰ ਅਤੇ ਬਾਹਰ ਸਫ਼ਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣਾ ਚਾਹੀਦਾ ਹੈ।

ਇਸ ਮੌਕੇ ਸਮੂਹ ਹਾਜ਼ਰੀਨ ਨੂੰ ਸਵੱਛਤਾ ਹੀ ਸੇਵਾ ਥੀਮ ਤਹਿਤ ਸਾਫ-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ ਤਾਂ ਜੋ ਹਰੇਕ ਮਨੁੱਖ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖੇ ਅਤੇ ਸ਼ਹਿਰ ਨੂੰ ਸਾਫ- ਸੁਥਰਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਸਫ਼ਾਈ ਪੰਦਰਵਾੜਾ ਮਨਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਸ਼੍ਰੀਮਤੀ ਬਲਜੀਤ ਕੌਰ, ਕਾਰਜ ਸਾਧਕ ਅਫ਼ਸਰ, ਸ਼੍ਰੀ ਮੁਕੇਸ਼ ਸਿੰਗਲਾ, ਐਕਸੀਅਨ ਜਲ ਸਪਲਾਈ ਵਿਭਾਗ, ਸ਼੍ਰੀ ਸ਼ਮਿੰਦਰ ਸਿੰਘ, ਐੱਸ.ਡੀ.ਓ. ਸ਼੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।

Author : Malout Live