ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੀਤੇ ਦਿਨ ਡਾ. ਕੁਲਤਾਰ ਸਿੰਘ ਵੱਲੋਂ CHC ਆਲਮਵਾਲਾ ਵਿਖੇ ਪੋਲੀਓ ਬੂੰਦਾਂ ਪਿਆ ਕੇ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੱਲ੍ਹ ਜੂਨ ਨੂੰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ.ਕੁਲਤਾਰ ਸਿੰਘ ਜੀ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਪਲਸ ਪੋਲੀਓ ਮੁਹਿੰਮ ਦੇ ਨੈਸ਼ਨਲ ਰਾਊਂਡ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਵੱਲੋਂ ਸੀ.ਐਚ.ਸੀ ਆਲਮਵਾਲਾ ਵਿਖੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੱਲ੍ਹ 28 ਜੂਨ ਨੂੰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ.ਕੁਲਤਾਰ ਸਿੰਘ ਜੀ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਪਲਸ ਪੋਲੀਓ ਮੁਹਿੰਮ ਦੇ ਨੈਸ਼ਨਲ ਰਾਊਂਡ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਵੱਲੋਂ ਸੀ.ਐਚ.ਸੀ ਆਲਮਵਾਲਾ ਵਿਖੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ਦਾ ਨੈਸ਼ਨਲ ਰਾਊਂਡ ਹੈ। ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਪੋਲੀਓ ਬੂਥਾਂ ਤੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੇ, ਦੂਜੇ ਅਤੇ ਤੀਜੇ ਦਿਨ ਟੀਮਾਂ ਵੱਲੋਂ ਘਰ ਘਰ ਜਾ ਕੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
ਇਸ ਤੋਂ ਬਿਨ੍ਹਾਂ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਭੱਠੇ, ਝੁੱਗੀਆਂ, ਨਿਰਮਾਣ ਅਧੀਨ ਇਮਾਰਤ, ਪਥੇਰਾਂ ਆਦਿ ਤੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆ। ਇਸ ਸਮੇਂ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਡਾ.ਸਿੰਪਲ ਕੁਮਾਰ ਨੇ ਦੱਸਿਆ ਕਿ ਬਲਾਕ ਆਲਮਵਾਲਾ ਦੇ 77 ਬੂਥਾਂ, ਅਤੇ 2 ਮੋਬਾਇਲ ਟੀਮਾਂ ਵੱਲੋਂ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਸਮੇਂ ਬਲਾਕ educator ਹਰਮਿੰਦਰ ਕੌਰ, ਸਰਬਜੀਤ ਕੌਰ ਮ.ਪ.ਹ.ਸ ਫੀਮੇਲ, ਚਰਨਜੀਤ ਕੌਰ MPHW, ਸੁਪਰਵਾਈਜ਼ਰ CHO ਕਮਲ ਕੁਮਾਰ ਅਤੇ ਆਸ਼ਾ ਵਰਕਰਜ਼ ਆਦਿ ਮੌਜੂਦ ਸਨ।
Author : Malout Live



