ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ 'ਚ ਪੰਜਾਬ ਬਣਿਆ ਦੇਸ਼ ਚੋਂ ਮੋਹਰੀ- ਸੁਖਜਿੰਦਰ ਸਿੰਘ ਕਾਉਣੀ

ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗ੍ਰਾਂਟ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕਾਰਜ ਚੱਲ ਰਹੇ ਹਨ। ਜਿਸ ਵਿੱਚ ਯੋਜਨਾ ਬੋਰਡ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ, ਜਿੱਥੇ ਵਿਕਾਸ ਵੱਡੇ ਪੱਧਰ 'ਤੇ ਹੋਇਆ ਹੈ ਉੱਥੇ ਕੁਆਲਿਟੀ ਐਜੂਕੇਸ਼ਨ ਉੱਪਰ ਵੀ ਪੂਰਾ ਜ਼ੋਰ ਸਰਕਾਰ ਨੇ ਲਾਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗ੍ਰਾਂਟ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕਾਰਜ ਚੱਲ ਰਹੇ ਹਨ। ਜਿਸ ਵਿੱਚ ਯੋਜਨਾ ਬੋਰਡ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਗਿਆ ਹੈ।

ਉਹਨਾਂ ਕਿਹਾ ਕਿ ਹੁਣ ਤੱਕ ਬਹੁ ਗਿਣਤੀ ਸਕੂਲਾਂ ਵਿੱਚ ਉਹਨਾਂ ਵੱਲੋਂ ਗ੍ਰਾਂਟ ਦਿੱਤੀ ਜਾ ਚੁੱਕੀ ਹੈ। ਜਿਸ ਨਾਲ ਸ਼ੈਡ, ਬਾਥਰੂਮ, ਵਾਟਰ ਕੂਲਰ, ਆਰ.ਓ ਤੇ ਹੋਰ ਜਰੂਰਤਾਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ 'ਤੇ ਸਕੂਲ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਚੇਅਰਮੈਨ ਸਕੂਲ ਮੈਨੇਜ਼ਮੈਂਟ ਕਮੇਟੀ, ਦਰਸ਼ਨ ਸਿੰਘ, ਰਣਬੀਰ ਸਿੰਘ ਸਰਪੰਚ, ਸੁਖਮੰਦਰ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਮੈਂਬਰ, ਮਨਜੀਤ ਸਿੰਘ ਮੈਂਬਰ, ਚਮਕੌਰ ਸਿੰਘ, ਗੁਰਮੰਦਰ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਮੈਡਮ ਹਰਵਿੰਦਰ ਕੌਰ ਪ੍ਰਿੰਸੀਪਲ, ਕੁਲਵਿੰਦਰ ਸਿੰਘ ਸਕੂਲ ਮੁਖੀ, ਗੁਰਮੇਲ ਸਿੰਘ ਹੈਪੀ ਮੈਂਬਰ, ਹਰਜੀਤ ਸਿੰਘ ਐਮ.ਡੀ ਬਾਬਾ ਫਰੀਦ ਸਕੂਲ ਸਮੇਤ ਸਮੂਹ ਪੰਚਾਇਤ ਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਿਰ ਸਨ।

Author : Malout Live