ਸ਼੍ਰੀ ਮੁਕਤਸਰ ਦੇ ਬੱਸ ਡਿਪੂ ਅੱਗੇ ਕੱਚੇ ਮੁਲਾਜਮਾਂ ਨੇ ਕੀਤੀ ਗੇਟ ਰੈਲੀ, ਅੱਜ ਦੇ ਦਿਨ 11 ਫਰਵਰੀ ਨੂੰ ਹੜਤਾਲ ਦਾ ਵੀ ਫੈਸਲਾ

ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੀਤੇ ਦਿਨ ਸੋਮਵਾਰ ਨੂੰ ਮੁਕਤਸਰ ਡਿੱਪੂ ਅੱਗੇ ਗੇਟ ਰੈਲੀ ਕੀਤੀ। ਇਸ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਆਖਿਆ ਕਿ 11 ਫਰਵਰੀ ਮਤਲਬ ਅੱਜ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਹਾਇਸ਼ ਤੇ ਧਰਨਾ ਦਿੱਤਾ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੀਤੇ ਦਿਨ ਸੋਮਵਾਰ ਨੂੰ ਮੁਕਤਸਰ ਡਿੱਪੂ ਅੱਗੇ ਗੇਟ ਰੈਲੀ ਕੀਤੀ। ਇਸ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਸ਼੍ਰੀ ਮੁਕਤਸਰ ਸਾਹਿਬ ਡਿੱਪੂ ਦੀ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ ਉਲਟਾ ਪਿਛਲੇ 10-15-20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ ਸਪੈਸ਼ਲ ਕਾਡਰ ਪਾਲਸੀ ਵਿੱਚ ਫਸਾਉਣ ਚ ਲੱਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਗੂਆਂ ਨੂੰ ਘਰਾਂ ਅਤੇ ਧਰਨਿਆਂ ਤੋਂ ਜਬਰੀ ਚੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ਤੇ 307 ਵਰਗੀਆਂ ਧਾਰਾਵਾ ਲਗਾ ਕੇ ਜੇਲ੍ਹਾਂ ਚ ਬੰਦ ਕੀਤਾ ਗਿਆ ਹੈ।

ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਸਿੰਘ ਤੇ ਡੀਪੂ ਸੈਕਟਰੀ ਗੁਰਸੇਵਕ ਸਿੰਘ ਨੇ ਆਖਿਆ ਕਿ 11 ਫਰਵਰੀ ਮਤਲਬ ਅੱਜ ਬਾਅਦ ਦੁਪਹਿਰ ਤੋਂ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਹਾਇ ਤੇ ਧਰਨਾ ਦਿੱਤਾ ਜਾਵੇਗਾ ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਜੇਲਾਂ ਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕ ਮਨਜੀਤ ਸਿੰਘ, ਗੁਰਵਿੰਦਰ ਸਿੰਘ, ਬੇਅੰਤ ਸਿੰਘ, ਮਲਕੀਤ ਸਿੰਘ ਅਤੇ ਹੋਰ ਵੀ ਕਈ ਵਰਕਰ ਹਾਜ਼ਿਰ ਸਨ।

Author : Malout Live