ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗਿੱਦੜਬਾਹਾ ਵਿੱਚ ਇਕਾਈ ਸਥਾਪਤ

ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੇ ਮੱਦੇਨਜ਼ਰ ਗਿੱਦੜਬਾਹਾ ਸ਼ਹਿਰ ਦੇ ਕੁੱਝ ਵਲੰਟੀਅਰਜ਼ ਵੱਲੋਂ ਆਪਣੇ ਆਪ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ਼ ਜੁੜ ਕੇ ਸੇਵਾ ਕਰਨ ਲਈ ਬੇਨਤੀ ਕੀਤੀ ਗਈ ਸੀ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗਿੱਦੜਬਾਹਾ ਫੇਰੀ ਦੌਰਾਨ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਬਹੁਤ ਹੀ ਘੱਟ ਰੇਟ ਤੇ ਕਲੀਨਿਕਲ ਲੈਬ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਤੇ ਬਹੁਤ ਹੀ ਜਲਦੀ ਇਸ ਨੂੰ ਖੋਲਿਆ ਜਾਵੇਗਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੇ ਮੱਦੇਨਜ਼ਰ ਗਿੱਦੜਬਾਹਾ ਸ਼ਹਿਰ ਦੇ ਕੁੱਝ ਵਲੰਟੀਅਰਜ਼ ਵੱਲੋਂ ਆਪਣੇ ਆਪ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ਼ ਜੁੜ ਕੇ ਸੇਵਾ ਕਰਨ ਲਈ ਬੇਨਤੀ ਕੀਤੀ ਗਈ ਸੀ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਵਿਖੇ ਚਾਹਵਾਨ ਵਲੰਟੀਅਰਜ਼ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਦੀ ਆਪਸੀ ਰਜਾਮੰਦੀ ਨਾਲ ਇੱਕ ਇਕਾਈ ਗਠਿਤ ਕੀਤੀ ਗਈ ਹੈ, ਜਿਸ ਵਿੱਚ ਸ਼੍ਰੀ ਅਸ਼ੋਕ ਕੁਮਾਰ ਨੂੰ ਪ੍ਰਧਾਨ, ਸ਼੍ਰੀ ਰਤਨ ਪੋਪਲੀ ਨੂੰ ਸਕੱਤਰ, ਸ਼੍ਰੀ ਕਪਿਲ ਗੁਪਤਾ ਨੂੰ ਕੈਸ਼ੀਅਰ ਅਤੇ ਸ਼੍ਰੀ ਕ੍ਰਿਸ਼ਨ ਲਾਲ ਨੂੰ ਪ੍ਰੋਜੈਕਟ ਚੇਅਰਮੈਨ ਚੁਣਿਆ ਗਿਆ। ਨਿਯੁਕਤ ਉਪਰੰਤ ਇਨ੍ਹਾਂ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਦਾ ਪ੍ਰਣ ਲਿਆ।

ਇਸ ਉਪਰੰਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦਾ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਦਾ ਵੀ ਧੰਨਵਾਦ ਕੀਤਾ ਅਤੇ ਸੇਵਾ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਵਾਅਦਾ ਕੀਤਾ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗਿੱਦੜਬਾਹਾ ਫੇਰੀ ਦੌਰਾਨ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਬਹੁਤ ਹੀ ਘੱਟ ਰੇਟ ਤੇ ਕਲੀਨਿਕਲ ਲੈਬ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਤੇ ਬਹੁਤ ਹੀ ਜਲਦੀ ਇਸ ਨੂੰ ਖੋਲਿਆ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਰਿਟਾ. ਲੈੱਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ ਕੈਸ਼ੀਅਰ,ਜਸਬੀਰ ਸਿੰਘ ਰਿਟਾ. ਏ.ਐੱਸ.ਆਈ ਪ੍ਰੋਜੈਕਟ ਚੇਅਰਮੈਨ ਅਤੇ ਗਿੱਦੜਬਾਹਾ ਨਿਵਾਸੀ ਹਾਜ਼ਿਰ ਸਨ।

Author : Malout Live