ਸ਼੍ਰੀ ਸੱਤਿਆ ਸਾਈਂ ਬੀ.ਐੱਡ ਕਾਲਜ ਕਰਾਈਵਾਲਾ ਦੇ ਈ.ਸੀ.ਓ ਕਲੱਬ ਵੱਲੋਂ ਵਾਤਾਵਰਨ ਨਾਲ ਸੰਬੰਧਿਤ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ
ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਸੱਤਿਆ ਸਾਈਂ ਬੀ.ਐੱਡ ਕਾਲਜ ਕਰਾਈਵਾਲਾ ਦੇ ਈ.ਸੀ.ਓ ਕਲੱਬ ਵੱਲੋਂ ਵਾਤਾਵਰਨ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਭ ਤੋਂ ਪਹਿਲਾਂ ਈਕੋ ਕਲੱਬ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਪੰਕਜ ਗਾਬਾ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਦੀ ਸਹੁੰ ਚੁੱਕਾਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼੍ਰੀ ਸੱਤਿਆ ਸਾਈਂ ਬੀ.ਐੱਡ ਕਾਲਜ ਕਰਾਈਵਾਲਾ ਦੇ ਈ.ਸੀ.ਓ ਕਲੱਬ ਵੱਲੋਂ ਵਾਤਾਵਰਨ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਸਭ ਤੋਂ ਪਹਿਲਾਂ ਈਕੋ ਕਲੱਬ ਦੇ ਇੰਚਾਰਜ ਸਹਾਇਕ ਪ੍ਰੋਫੈਸਰ ਪੰਕਜ ਗਾਬਾ ਅਤੇ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਬਚਾਉਣ ਦੀ ਸਹੁੰ ਚੁੱਕਾਈ। ਇਸ ਤੋਂ ਬਾਅਦ ਸਹਾਇਕ ਪ੍ਰੋਫੈਸਰ ਪ੍ਰਭਜੋਤ ਕੌਰ (ਗੁਰੂ ਕਾਲਜ ਔਲਖ) ਵੱਲੋਂ ਵਾਤਾਵਰਨ ਨੂੰ ਬਚਾਉਣ ਸੰਬੰਧੀ ਲੈੱਕਚਰ ਕਰਵਾਇਆ ਗਿਆ ਅਤੇ ਕਈ ਗਤੀਵਿਧੀਆਂ ਕੀਤੀਆਂ ਗਈਆਂ, ਜਿਵੇਂ ਕਿ ਪੰਛੀਆਂ ਲਈ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਭਾਂਡੇ ਲਗਾਏ ਗਏ।
ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ, ਇਸ ਤੋਂ ਬਾਅਦ ਵਾਤਾਵਰਨ ਨੂੰ ਬਚਾਉਣ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਵਾਤਾਵਰਨ ਨੂੰ ਬਚਾਉਣ ਵਿੱਚ ਸਹਾਈ ਹੋਣ ਲਈ ਇਸ ਦੀ ਵਰਤੋਂ ਨਾ ਕਰਨ ਦਾ ਸੁਝਾਅ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਠਕਰਾਲ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਵਾਤਾਵਰਨ ਨੂੰ ਬਚਾਉਣ ਵਿੱਚ ਸਹਾਈ ਹੋਣ ਲਈ ਇਸ ਦੀ ਵਰਤੋਂ ਨਾ ਕਰਨ ਦਾ ਸੁਝਾਅ ਦਿੱਤਾ। ਅੰਤ ਵਿੱਚ ਕਾਲਜ ਦੇ ਪ੍ਰਧਾਨ ਅਰਵਿੰਦ ਕੁਮਾਰ ਜੈਨ ਨੇ ਵਾਤਾਵਰਨ ਨੂੰ ਬਚਾਉਣ ਸੰਬੰਧੀ ਗਤੀਵਿਧੀਆਂ ਕਰਵਾਉਣ ਲਈ ਸਮੂਹ ਸਟਾਫ਼ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ।
Author : Malout Live