ਪ੍ਰਬੰਧਕੀ ਕੰਪਲੈਕਸ ਵਿਖੇ ਕ੍ਰਿਟੀਕਲ ਕੇਅਰ ਯੂਨਿਟ ਗਿੱਦੜਬਾਹਾ ਵਿਖੇ ਤਬਦੀਲ ਕਰਨ ਦੇ ਵਿਰੋਧ ਵਿੱਚ ਵੱਖ-ਵੱਖ ਸੰਸਥਾਵਾਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਅਧੀਨ 70 ਸਾਲ ਤੋਂ ਵਡੇਰੀ ਉਮਰ ਦੇ ਵਿਅਕਤੀਆ ਦੀਆਂ ਗੰਭੀਰ ਬਿਮਾਰੀਆਂ ਲਈ ਹਰ ਸਾਲ 5 ਲੱਖ ਰੁਪਏ ਦੇ ਮੁਫ਼ਤ ਇਲਾਜ ਲਈ ਮੁਕਤਸਰ ਵਿੱਚ ‘ਕ੍ਰਿਟੀਕਲ ਕੇਅਰ ਯੂਨਿਟ’ ਮਨਜ਼ੂਰ ਕੀਤਾ ਗਿਆ ਹੈ ਪਰ ਹੁਣ ਪ੍ਰਸ਼ਾਸਨ ਵੱਲੋਂ ਇਹ ਯੂਨਿਟ ਗਿੱਦੜਬਾਹਾ ਵਿੱਚ ਤਬਦੀਲ ਕੀਤੇ ਜਾਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਕਰਕੇ ਮੁਕਤਸਰ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਅਧੀਨ 70 ਸਾਲ ਤੋਂ ਵਡੇਰੀ ਉਮਰ ਦੇ ਵਿਅਕਤੀਆ ਦੀਆਂ ਗੰਭੀਰ ਬਿਮਾਰੀਆਂ ਲਈ ਹਰ ਸਾਲ 5 ਲੱਖ ਰੁਪਏ ਦੇ ਮੁਫ਼ਤ ਇਲਾਜ ਲਈ ਮੁਕਤਸਰ ਵਿੱਚ ‘ਕ੍ਰਿਟੀਕਲ ਕੇਅਰ ਯੂਨਿਟ’ ਮਨਜ਼ੂਰ ਕੀਤਾ ਗਿਆ ਹੈ ਪਰ ਹੁਣ ਪ੍ਰਸ਼ਾਸਨ ਵੱਲੋਂ ਇਹ ਯੂਨਿਟ ਗਿੱਦੜਬਾਹਾ ਵਿੱਚ ਤਬਦੀਲ ਕੀਤੇ ਜਾਣ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਕਰਕੇ ਮੁਕਤਸਰ ਵਾਸੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ, ਸਮਾਜ ਸੇਵੀ ਸੰਸਥਾਵਾਂ ਦੇ ਡਾ. ਨਰੇਸ਼ ਪਰੁਥੀ, ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸ਼ਰਮਾ, ਜ਼ਿਲ੍ਹਾ ਨੈਸ਼ਨਲ ਕੰਜ਼ਿਊਮਰ ਵੈਲਫੇਅਰ ਗਰੁੱਪ ਦੇ ਪ੍ਰਧਾਨ ਸ਼ਾਮ ਲਾਲ ਗੋਇਲ, ਬਲਦੇਵ ਸਿੰਘ ਬੇਦੀ, ਗੋਬਿੰਦ ਸਿੰਘ ਦਾਬੜਾ, ਜਸਵੰਤ ਸਿੰਘ ਬਰਾੜ, ਬਲਜੀਤ ਸਿੰਘ, ਭੰਵਰ ਲਾਲ ਸ਼ਰਮਾ, ਭੋਲਾ ਯਮਲਾ, ਰਣਜੀਤ ਸਿੰਘ ਥਾਂਦੇਵਾਲਾ, ਤਰਸੇਮ ਲਾਲ, ਰਾਜ ਕੁਮਾਰ, ਅੰਮ੍ਰਿਤਪਾਲ ਖੁਰਾਣਾ, ਅਸ਼ਵਨੀ ਗਿਰਧਰ ਹੋਰਾਂ ਨੇ ਦੱਸਿਆ ਕਿ ਇਹ ਪ੍ਰਾਜੈਕਟ ਸਿਆਸਤ ਦੀ ਭੇਂਟ ਚੜ੍ਹਾ ਕੇ ਮੁਕਤਸਰ ਤੋਂ ਗਿੱਦੜਬਾਹਾ ਲਿਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਾਲਾਂਕਿ ਮੁਕਤਸਰ ਵਿੱਚ ਬਜ਼ੁਰਗਾਂ ਦੀ ਆਬਾਦੀ ਗਿੱਦੜਬਾਹਾ ਨਾਲੋਂ ਕਈ ਗੁਣਾ ਵੱਧ ਹੈ। ਇਸ ਪ੍ਰਾਜੈਕਟ ਨੂੰ ਗਿੱਦੜਬਾਹਾ ਵਿਖੇ ਤਬਦੀਲ ਕਰਨਾ ਕੇਂਦਰ ਸਰਕਾਰ ਦੇ ਨਮਾਂ ਦੀ ਉਲੰਘਣਾ ਹੈ ਉਨ੍ਹਾਂ ਕਿਹਾ ਕਿ ਮਾਮਲਾ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਤੇ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਮੁਕਤਸਰ ਦੇ ਸਿਵਲ ਹਸਪਤਾਲ ਵਿੱਚ ‘ਕ੍ਰਿਟੀਕਲ ਕੇਅਰ ਯੂਨਿਟ’ ਵਾਸਤੇ ਲੋੜੀਂਦੀ ਜਗ੍ਹਾ ਨਾ ਹੋਣ ਕਰਕੇ ਇਸ ਨੂੰ ਗਿੱਦੜਬਾਹਾ ਵਿੱਚ ਤਬਦੀਲ ਤਜਵੀਜ਼ ਹੈ। ਹੁਣ ਮੁਕਤਸਰ ਸ਼ਹਿਰ ਵਾਸੀਆਂ ਦੀ ਮੰਗ ਨੂੰ ਵੇਖਦੇ ਹੋਏ ਇਸ ਯੂਨਿਟ ਨੂੰ ਮੁਕਤਸਰ ਵਿਖੇ ਬਣਾਉਣ ਲਈ ਕਾਰਵਾਈ ਕੀਤੀ ਜਾਵੇਗੀ।

Author : Malout Live