ਵਾਈਸ ਚਾਂਸਲਰ, ਪੀ.ਏ.ਯੂ ਲੁਧਿਆਣਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਦਾ ਕੀਤਾ ਦੌਰਾ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਬੀਤੇ ਦਿਨੀਂ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਕੰਮ-ਕਾਜ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ-ਵੱਖ ਯੂਨਿਟਾਂ ਜਿਵੇਂ ਕਿ ਟੈਕਨਾਲੌਜੀ ਪਾਰਕ, ਅਡੈਪਟਿਵ ਰਿਸਰਚ ਟਰਾਇਲ, ਪਰਾਲੀ ਦੀ ਸਾਂਭ-ਸੰਭਾਲ ਨਾਲ ਸੰਬੰਧਿਤ ਪ੍ਰਦਰਸ਼ਨੀ ਪਲਾਂਟ, ਮਸ਼ੀਨਰੀ ਬੈਂਕ, ਫ਼ਲ ਅਤੇ ਸਬਜੀਆਂ ਦੀ ਘਰੇਲੂ ਬਗੀਚੀ, ਸਬਜ਼ੀਆਂ ਦੀ ਨਰਸਰੀ ਉਤਪਾਦਨ, ਪੋਲੀਹਾਊਸ ਅਤੇ ਫਸਲਾਂ ਦੇ ਬੀਜ ਉਤਪਾਦਨ ਦਾ ਦੌਰਾ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਬੀਤੇ ਦਿਨੀਂ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਅਤੇ ਕੰਮ-ਕਾਜ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ-ਵੱਖ ਯੂਨਿਟਾਂ ਜਿਵੇਂ ਕਿ ਟੈਕਨਾਲੌਜੀ ਪਾਰਕ, ਅਡੈਪਟਿਵ ਰਿਸਰਚ ਟਰਾਇਲ, ਪਰਾਲੀ ਦੀ ਸਾਂਭ-ਸੰਭਾਲ ਨਾਲ ਸੰਬੰਧਿਤ ਪ੍ਰਦਰਸ਼ਨੀ ਪਲਾਂਟ, ਮਸ਼ੀਨਰੀ ਬੈਂਕ, ਫ਼ਲ ਅਤੇ ਸਬਜੀਆਂ ਦੀ ਘਰੇਲੂ ਬਗੀਚੀ, ਸਬਜ਼ੀਆਂ ਦੀ ਨਰਸਰੀ ਉਤਪਾਦਨ, ਪੋਲੀਹਾਊਸ ਅਤੇ ਫਸਲਾਂ ਦੇ ਬੀਜ ਉਤਪਾਦਨ ਦਾ ਦੌਰਾ ਕੀਤਾ। ਉਨ੍ਹਾਂ ਮੁਰਗੀ ਪਾਲਣ, ਮਧੂਮੱਖੀ ਪਾਲਣ, ਬੱਕਰੀ ਪਾਲਣ ਆਦਿ ਯੂਨਿਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।
ਇਸ ਮੌਕੇ ਉਨ੍ਹਾਂ ਕੇ.ਵੀ.ਕੇ ਦੇ ਸਟਾਫ਼ ਨਾਲ ਕੰਮ ਕਾਜ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਚੰਗੇ ਨਤੀਜਿਆਂ ਲਈ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਹਨਾਂ ਨੇ ਖੇਤ ਤਜ਼ਰਬਿਆਂ ਦੇ ਲੇ-ਆਊਟ ਵਿੱਚ ਸੁਧਾਰ ਕਰਨ ਅਤੇ ਵਿਗਿਆਨਕ ਨਿਰੀਖਣਾਂ ਨੂੰ ਰਿਕਾਰਡ ਕਰਨ ਲਈ ਆਪਣੇ ਕੀਮਤੀ ਸੁਝਾਅ ਦਿੱਤੇ। ਵਾਈਸ ਚਾਂਸਲਰ ਨੇ ਸਮਰਪਣ ਅਤੇ ਇਮਾਨਦਾਰੀ ਨਾਲ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਲਈ ਕੇ.ਵੀ.ਕੇ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਸਟਾਫ਼ ਨੂੰ ਪ੍ਰੇਰਿਤ ਕੀਤਾ। ਇਸ ਦੌਰੇ ਦੌਰਾਨ ਡਾ. ਵਿਸ਼ਾਲ ਬੈਕਟਰ, ਐਸੋਸੀਏਟ ਡਾਇਰੈਕਟਰ, ਇੰਸਟੀਚਿਊਸ਼ਨ ਲਿੰਕੇਜ, ਪੀ.ਏ.ਯੂ ਲੁਧਿਆਣਾ ਵੀ ਉਹਨਾਂ ਦੇ ਨਾਲ ਹਾਜ਼ਿਰ ਰਹੇ। ਉਨ੍ਹਾਂ ਵੱਲੋਂ ਵੀ ਆਪਣੇ ਵੱਡਮੁੱਲੇ ਸੁਝਾਅ ਦਿੱਤੇ ਗਏ ਅਤੇ ਦੌਰੇ ਦੇ ਅਖੀਰ ਵਿੱਚ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਵਾਈਸ ਚਾਂਸਲਰ ਦਾ ਧੰਨਵਾਦ ਕੀਤਾ।
Author : Malout Live