ਵਿਜੀਲੈਂਸ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਜਿਲ੍ਹੇ ਦੇ ਖਰੀਦ ਕੇਂਦਰਾਂ ਦਾ ਦੌਰਾ
ਜਿਲ੍ਹੇ ਦੀ ਮੁੱਖ ਅਨਾਜ ਮੰਡੀ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਬਰੀਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਗਈ ਕਿ ਸ਼੍ਰੀ ਮੁਕਤਸਰ ਸਾਹਿਬ ਮੰਡੀ ਵਿੱਚ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਸ਼੍ਰੀ ਪ੍ਰਵੀਨ ਕੁਮਾਰ ਸਿੰਨਹਾ ਦੀ ਰਹਿਨੁਮਾਈ ਅਤੇ ਸ਼੍ਰੀ ਦਿਗਵਿਜੇ ਕਪਿਲ ਐੱਸ.ਐੱਸ.ਪੀ ਵਿਜੀਲੈਂਸ ਰੇਜ਼ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਪੁਲਿਸ ਕਪਤਾਨ ਸ. ਅਮਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵਿਜੀਲੈਂਸ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ, ਜਿਸ ਵਿੱਚ ਇੰਸਪੈਕਟਰ ਰੁਪਿੰਦਰ ਕੌਰ, ਐੱਸ.ਆਈ ਸ. ਗੋਪਾਲ ਸਿੰਘ, ਏ.ਐੱਸ.ਆਈ ਸ. ਹਰਜਿੰਦਰ ਸਿੰਘ ਤੇ ਐਮ.ਐਚ.ਸੀ ਸ. ਗੁਰਤੇਜ਼ ਸਿੰਘ ਸ਼ਾਮਿਲ ਸਨ, ਜਿਲ੍ਹੇ ਦੀ ਮੁੱਖ ਅਨਾਜ ਮੰਡੀ ਸ਼੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਬਰੀਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਉਪ ਪੁਲਿਸ ਕਪਤਾਨ ਸ. ਅਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਜ਼ਿਆਦਾਤਰ ਮੰਡੀਆਂ ਵਿੱਚ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਗਈ ਕਿ ਸ਼੍ਰੀ ਮੁਕਤਸਰ ਸਾਹਿਬ ਮੰਡੀ ਵਿੱਚ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
Author : Malout Live