ਮਲੋਟ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਸੰਬੰਧੀ 2 ਨਵੰਬਰ 2025 ਤੱਕ ਜਿਲ੍ਹੇ ਵਿੱਚ ਪੋਸਟਰ ਅਤੇ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਮਲੋਟ ਵਿਖੇ ਵਿਜੀਲੈਂਸ ਬਿਊਰੋ ਦੇ ਨੁਮਾਇੰਦਿਆਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਰਕਾਰੀ ਬਿਲਡਿੰਗਾਂ ‘ਤੇ ਪੋਸਟਰ ਲਗਾਏ ਗਏ।

ਮਲੋਟ : ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ (ਚੰਡੀਗੜ੍ਹ) ਪ੍ਰਵੀਨ ਕਮਾਰ ਸਿਨਹਾ ਦੀ ਰਹਿਨੁਮਾਈ ਹੇਠ ਅਤੇ ਦਿਗਵਿਜੈ ਕਪਿਲ ਐੱਸ.ਐੱਸ.ਪੀ ਵਿਜੀਲੈਂਸ ਰੇਂਜ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ 2 ਨਵੰਬਰ 2025 ਤੱਕ ਜਿਲ੍ਹੇ ਵਿੱਚ ਪੋਸਟਰ ਅਤੇ ਸੈਮੀਨਾਰ ਲਗਾਏ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਮਲੋਟ ਵਿਖੇ ਵਿਜੀਲੈਂਸ ਬਿਊਰੋ ਦੇ ਨੁਮਾਇੰਦਿਆਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਰਕਾਰੀ ਬਿਲਡਿੰਗਾਂ ਤੇ ਪੋਸਟਰ ਲਗਾਏ ਗਏ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਜਰੂਰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਿਭਾਗ ਵੱਲੋਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਟੋਲ ਫਰੀ 1800-1800-1000 ਵੀ ਜਾਰੀ ਕੀਤਾ ਹੋਇਆ ਹੈ। ਇਸ ਮੌਕੇ ਦਫਤਰ ਵਿਜੀਲੈਂਸ ਬਿਊਰੋ ਦੇ ਨੁਮਾਇੰਦੇ ਐਮ.ਐਚ.ਸੀ ਗੁਰਤੇਜ ਸਿੰਘ ਅਤੇ ਮਹਿਲਾ ਸੀਨੀਅਰ ਸਿਪਾਹੀ ਦਵਿੰਦਰ ਕੌਰ ਹਾਜ਼ਿਰ ਸਨ।

Author : Malout Live