ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਨਾਇਆ ਗਿਆ ਵਿਜੇ ਦਿਵਸ

ਐਂਟੀ ਕਰਾਈਮ ਸਪੈਸ਼ਲ ਵਲੰਟੀਅਰ ਕਲੱਬ (ਰਜਿ.) ਪੰਜਾਬ ਦੇ ਚੀਫ਼ ਅਤੇ ਸਟੇਟ ਪ੍ਰਧਾਨ ਪ੍ਰਿੰਸ ਦੀ ਅਗਵਾਈ ਹੇਠ ਸਟੇਟ ਯੂਥ ਪ੍ਰਧਾਨ ਰਵਨੀਤ ਕੌਰ ਸਮੁੱਚੀ ਟੀਮ ਨਾਲ ਮਿਲ ਕੇ ਸੰਸਥਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਵਿਜੇ ਦਿਵਸ ਮਨਾਇਆ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐਂਟੀ ਕਰਾਈਮ ਸਪੈਸ਼ਲ ਵਲੰਟੀਅਰ ਕਲੱਬ (ਰਜਿ.) ਪੰਜਾਬ ਦੇ ਚੀਫ਼ ਅਤੇ ਸਟੇਟ ਪ੍ਰਧਾਨ ਪ੍ਰਿੰਸ ਦੀ ਅਗਵਾਈ ਹੇਠ ਸਟੇਟ ਯੂਥ ਪ੍ਰਧਾਨ ਰਵਨੀਤ ਕੌਰ ਸਮੁੱਚੀ ਟੀਮ ਨਾਲ ਮਿਲ ਕੇ ਸੰਸਥਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਵਿਜੇ ਦਿਵਸ ਮਨਾਇਆ ਗਿਆ।

ਵਿਜੇ ਦਿਵਸ ਮੌਕੇ ਤੇ ਪੇਂਟਿੰਗ ਮੁਕਾਬਲੇ ਅਤੇ ਕਰਾਟੇ ਤੇ ਆਤਮ-ਸੁਰੱਖਿਆ ਲਈ ਟ੍ਰੇਨਿੰਗ ਦਿੱਤੀ ਗਈ। ਜਸਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇ ਕੇ ਬੱਚਿਆਂ ਨੂੰ ਵਿਜੇ ਦਿਵਸ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਮੁੱਚੀ ਟੀਮ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਭਾਗ ਲੈਣ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸਾਰੇ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।

Author : Malout Live