ਪਿੰਡ ਝੋਰੜ ਦੀ ਪੰਚਾਇਤ, ਸਰਪੰਚ ਸਮੇਤ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਬੇਮਿਸਾਲ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਮਲੋਟ ਦੇ ਪਿੰਡ ਝੋਰੜ ਦੀ ਪੰਚਾਇਤ, ਸਰਪੰਚ ਸਮੇਤ ਵਿਧਾਇਕ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਬੇਮਿਸਾਲ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਮਲੋਟ ਦੇ ਪਿੰਡ ਝੋਰੜ ਦੀ ਪੰਚਾਇਤ, ਸਰਪੰਚ ਸਮੇਤ ਵਿਧਾਇਕ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਵਿੱਚ ਰਾਮ ਚੰਦ ਸਰਪੰਚ, ਨੰਬਰਦਾਰ ਅਤੇ ਵਾਈਸ ਪ੍ਰਧਾਨ ਪੰਜਾਬ ਬਾਜ਼ੀਗਰ ਸੈੱਲ, ਰਾਮ ਪਿਆਰੀ, ਹਰਦੀਪ ਸਿੰਘ, ਜਗਮੀਤ ਸਿੰਘ, ਵੀਰਪਾਲ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ ਆਦਿ ਨਾਮ ਖਾਸ ਤੌਰ 'ਤੇ ਜ਼ਿਕਰਯੋਗ ਹਨ।
ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਪੂਰਾ ਮਾਣ ਆਦਰ ਕੀਤਾ ਜਾਵੇਗਾ। ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ, ਨਿੱਜੀ ਸਕੱਤਰ ਸ਼ਿੰਦਰਪਾਲ ਸਿੰਘ, ਬਲਾਕ ਪ੍ਰਧਾਨ ਕੁਲਵਿੰਦਰ ਬਰਾੜ, ਬਲਾਕ ਪ੍ਰਧਾਨ ਮੀਕਾ ਭੁੱਲਰ, ਆਮ ਆਦਮੀ ਪਾਰਟੀ ਪਿੰਡ ਝੋਰੜ ਦੀ ਟੀਮ ਅਤੇ ਹੋਰ ਪਾਰਟੀ ਦੇ ਵਰਕਰ ਮੌਜੂਦ ਸਨ।
Author : Malout Live