ਡੀ.ਏ.ਪੀ ਖਾਦ ਦੀ ਥਾਂ 'ਤੇ ਬਦਲਵੀਆਂ ਖਾਦਾਂ ਦੀ ਵਰਤੋਂ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਗੁਰਨਾਮ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੌਰੇ ਕੀਤੇ ਗਏ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਸਮੂਹ ਕਿਸਾਨਾਂ ਨੂੰ ਡੀ.ਏ.ਪੀ ਦੀ ਥਾਂ ਤੇ ਬਦਲਵੀਆਂ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹੇ ਅੰਦਰ ਡੀ.ਏ.ਪੀ ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਗੁਰਨਾਮ ਸਿੰਘ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੌਰੇ ਕੀਤੇ ਗਏ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜਿਲ੍ਹੇ ਅੰਦਰ ਕਣਕ ਦੀ ਫਸਲ ਨੂੰ ਫਾਸਫੋਰਸ ਖੁਰਾਕੀ ਤੱਤ ਦੀ ਪੂਰਤੀ ਲਈ ਸਮੂਹ ਕਿਸਾਨਾਂ ਨੂੰ ਡੀ.ਏ.ਪੀ ਦੀ ਥਾਂ ਤੇ ਬਦਲਵੀਆਂ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਡੀ.ਏ.ਪੀ ਖਾਦ ਦੇ ਬਦਲ ਵਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ, ਐਨ.ਪੀ.ਕੇ (12:32:16), ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ.ਏ.ਪੀ ਖਾਦ ਦੀ ਤਰ੍ਹਾਂ ਹੀ 46 ਪ੍ਰਤੀਸ਼ਤ ਫਾਸਫੋਰਸ ਤੱਤ ਹੁੰਦੇ ਹਨ। ਇਸ ਦੌਰੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸੰਬੰਧੀ ਪ੍ਰੇਰਿਤ ਕੀਤਾ ਗਿਆ। ਇਸ ਸੰਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਜਾਣਕਾਰੀ ਲਈ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ/ਖੇਤੀਬਾੜੀ ਵਿਕਾਸ ਅਫ਼ਸਰ/ ਖੇਤੀਬਾੜੀ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live