ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਮਲੋਟ ਵਿਖੇ ਕਰਵਾਇਆ ਗਿਆ 'ਵਿਰਾਸਤ-ਏ-ਦਸਤਾਰ' ਮੁਕਾਬਲਾ

ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਮਲੋਟ ਵਿਖੇ ਵਿਦਿਆਰਥੀਆਂ ਵਿੱਚ ਦਸਤਾਰ ਸਜਾਉਣ ਦੀ ਕਲਾ ਨੂੰ ਉਤਸ਼ਾਹਿਤ ਕਰਨ ਲਈ 'ਵਿਰਾਸਤ-ਏ-ਦਸਤਾਰ' ਮੁਕਾਬਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲਗਭਗ 70 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।

ਮਲੋਟ : ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਮਲੋਟ ਵਿਖੇ ਵਿਦਿਆਰਥੀਆਂ ਵਿੱਚ ਦਸਤਾਰ ਸਜਾਉਣ ਦੀ ਕਲਾ ਨੂੰ ਉਤਸ਼ਾਹਿਤ ਕਰਨ ਲਈ 'ਵਿਰਾਸਤ-ਏ-ਦਸਤਾਰ' ਮੁਕਾਬਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਲਗਭਗ 70 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਸ. ਜਸਪਾਲ ਸਿੰਘ ਅਤੇ ਸ. ਸੁਖਪ੍ਰੀਤ ਸਿੰਘ ਵੱਲੋਂ ਨਿਭਾਈ ਗਈ। ਮੁਕਾਬਲੇ ਦੇ ਨਤੀਜਿਆਂ ਵਿੱਚ ਜੂਨੀਅਰ ਵਰਗ ਵਿੱਚੋਂ ਹਰਗੁਨਜੋਤ ਸਿੰਘ ਪੁੱਤਰ ਗੋਪਾਲ ਸਿੰਘ (8ਵੀਂ 'ਬੀ') ਨੇ ਪਹਿਲਾ ਸਥਾਨ, ਕੀਰਤਜੋਤ ਸਿੰਘ ਪੁੱਤਰ ਗੁਰਮੀਤ ਸਿੰਘ (8ਵੀਂ 'ਬੀ') ਨੇ ਦੂਜਾ ਸਥਾਨ ਅਤੇ ਨਵਦੀਪ ਸਿੰਘ ਪੁੱਤਰ ਗੁਰਜੀਤ ਸਿੰਘ (7ਵੀਂ 'ਡੀ') ਨੇ ਤੀਜਾ ਸਥਾਨ ਹਾਸਿਲ ਕੀਤਾ,

ਜਦੋਂ ਕਿ ਬਿਨੇਪਾਲ ਸਿੰਘ ਪੁੱਤਰ ਹਰਨੇਕ ਸਿੰਘ (7ਵੀਂ 'ਸੀ') ਨੂੰ ਕੰਸੋਲੇਸ਼ਨ ਇਨਾਮ ਨਾਲ ਨਵਾਜਿਆ ਗਿਆ। ਇਸੇ ਤਰ੍ਹਾਂ ਸੀਨੀਅਰ ਵਰਗ ਵਿੱਚੋਂ ਗੁਰਫਤਿਹ ਸਿੰਘ ਪੁੱਤਰ ਸ਼ਮਸ਼ੇਰ ਸਿੰਘ (9ਵੀਂ '') ਨੇ ਪਹਿਲਾ ਸਥਾਨ, ਕਮਲਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ (+1 ਆਰਟਸ '') ਨੇ ਦੂਜਾ ਸਥਾਨ ਅਤੇ ਯਦਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ (9ਵੀਂ 'ਬੀ') ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਇਰਮਨਦੀਪ ਸਿੰਘ ਸੰਧੂ ਪੁੱਤਰ ਸੁਰਜੀਤ ਸਿੰਘ (10ਵੀਂ 'ਡੀ') ਨੇ ਕੰਸੋਲੇਸ਼ਨ ਇਨਾਮ ਹਾਸਿਲ ਕੀਤਾ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਅਤੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਭਵਿੱਖ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Author : Malout Live