ਗਿੱਦੜਬਾਹਾ ਸਮੇਤ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਹੋਈ ਸ਼ੁਰੂ
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ (ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ (ਰਾਖਵਾਂ) ਅਤੇ ਬਰਨਾਲਾ) 'ਚ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਲਈ ਅੱਜ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਤੇ 23 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ (ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ (ਰਾਖਵਾਂ) ਅਤੇ ਬਰਨਾਲਾ) 'ਚ ਵੋਟਿੰਗ ਹੋ ਰਹੀ ਹੈ। ਠੰਡ ਦੇ ਬਾਵਜੂਦ ਵੋਟਰ ਦਿਨ ਚੜ੍ਹਦਿਆਂ ਹੀ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਣ ਲੱਗ ਪਏ ਹਨ। ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਨ੍ਹਾਂ ਸੀਟਾਂ ਲਈ ਅੱਜ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਤੇ 23 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਗਿੱਦੜਬਾਹਾ ਜ਼ਿਮਨੀ ਸੀਟ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ, ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਚਕਾਰ ਸਖਤ ਮੁਕਾਬਲਾ ਹੈ।
Author : Malout Live