ਨਸ਼ਿਆਂ ਖ਼ਿਲਾਫ਼ ਜੰਗ ਹਰ ਨਾਗਰਿਕ ਦੀ ਸਾਂਝੀ ਜਿੰਮੇਵਾਰੀ- ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਨਾਗਰਿਕ ਸਾਡਾ ਸਾਥ ਨਹੀਂ ਦਿੰਦੇ, ਇਹ ਲੜਾਈ ਅਧੂਰੀ ਹੈ। ਜੇ ਤੁਹਾਡੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਕਿਰਪਾ ਕਰਕੇ ਪੁਲਿਸ ਨੂੰ ਜਾਣਕਾਰੀ ਦਿਓ। ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਯੁੱਧ ਨਸ਼ਿਆਂ ਵਿਰੁੱਧਮੁਹਿੰਮ ਤਹਿਤ ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਪਿਛਲੇ 100 ਦਿਨਾਂ ਅੰਦਰ NDPS ਐਕਟ ਦੇ 311 ਮੁਕੱਦਮੇ ਦਰਜ ਕਰਕੇ 539 ਵਿਅਕਤੀ ਕਾਬੂ ਕੀਤੇ ਗਏ, ਜਿਨਾਂ ਤੋਂ ਅਫ਼ੀਮ 41.11 ਕਿਲੋਗ੍ਰਾਮ, ਪੋਸਤ 1203 ਕਿਲੋਗ੍ਰਾਮ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ 64879, ਹੈਰੋਇਨ 2.33 ਕਿਲੋਗ੍ਰਾਮ, ਨਸ਼ੀਲੀਆਂ ਸ਼ੀਸ਼ੀਆਂ 64, ਡਰੱਗ ਮਣੀ 6,63,550 ਰੁਪਏ ਬਰਾਮਦ ਕੀਤੇ ਗਏ। ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਜਿਨ੍ਹਾਂ ਤਸਕਰਾਂ ਤੇ NDPS ਐਕਟ ਦੇ ਮੁਕੱਦਮੇ ਦਰਜ ਹਨ, ਉਨ੍ਹਾਂ ਦੀਆਂ ਪ੍ਰੌਪਰਟੀਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਤਾਂ ਜੋ ਪ੍ਰੌਪਰਟੀ ਨੂੰ ਫਰੀਜ਼ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈਆਂ ਗਈਆਂ ਜਾਇਦਾਦਾਂ ਅਤੇ ਪ੍ਰੌਪਰਟੀਆਂ ਨੂੰ ਵੈਰੀਫਾਈ ਕਰਨ ਉਪਰੰਤ ਕੰਪੀਟੈਂਟ ਅਥੌਰਿਟੀ ਕੋਲੋਂ 13 ਨਸ਼ਾ ਤਸਕਰਾਂ ਦੀਆਂ ਪ੍ਰੌਟੀਆਂ ਨੂੰ ਫਰੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਕੁੱਲ ਕੀਮਤ 1,82,93,808/- ਰੁਪਏ ਬਣਦੀ ਹੈ। ਇਹ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਜੰਗ ਪੁਲਿਸ ਦੀ ਨਹੀਂ ਸਗੋਂ ਸਾਡੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਨਾਗਰਿਕ ਸਾਡਾ ਸਾਥ ਨਹੀਂ ਦਿੰਦੇ, ਇਹ ਲੜਾਈ ਅਧੂਰੀ ਹੈ। ਜੇ ਤੁਹਾਡੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਹੈ ਕਿਰਪਾ ਕਰਕੇ ਪੁਲਿਸ ਨੂੰ ਜਾਣਕਾਰੀ ਦਿਓ। ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

Author : Malout Live