ਅਗਲੇ ਬਜਟ 'ਚ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਾਂਗੇ- CM ਭਗਵੰਤ ਮਾਨ
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਾਲਾ ਵਾਅਦਾ ਅਗਲੇ ਬਜਟ ਸੈਸ਼ਨ ਵਿੱਚ ਪੂਰਾ ਕੀਤਾ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਘੀ ਦੇ ਪਵਿੱਤਰ ਦਿਹਾੜੇ ਮੌਕੇ CM ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼੍ਰੀ ਮੁਕਤਸਰ ਸਾਹਿਬ ਦੀ ਧਰਤੀ ਵਿਖੇ ਰੱਖੇ ਗਏ ਰਾਜ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ ਅਤੇ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ 'ਚ ਪਹੁੰਚੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਵੱਡੇ ਐਲਾਨ ਕੀਤੇ।
ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਾਲਾ ਵਾਅਦਾ ਅਗਲੇ ਬਜਟ ਸੈਸ਼ਨ ਵਿੱਚ ਪੂਰਾ ਕੀਤਾ ਜਾਵੇਗਾ।
Author : Malout Live



