ਨਾਮਜ਼ਦਗੀ ਰੱਦ ਕਰਨ ਦਾ ਮਾਮਲਾ ਹਾਈਕੋਰਟ 'ਚ ਲੈ ਕੇ ਜਾਵਾਂਗੇ- ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਆਪਣੇ ਸਿਆਸੀ ਜੀਵਨ ’ਚ ਪਹਿਲੀ ਵਾਰ ਦੇਖਿਆ ਹੈ ਕਿ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਨਾਮਜ਼ਦਗੀਆਂ ਰੱਦ ਹੋਈਆਂ ਹਨ। ਸੁਖਬੀਰ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਨਾਮ ਲਏ ਬਿਨਾਂ ਕਿਹਾ ਕਿ ਗਿੱਦੜਬਾਹਾ ਜ਼ਿਮਨੀ ਚੋਣ ’ਚ ਨਵੇਂ ਬਣੇ ਝਾੜੂ ਵਾਲੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ, ਗਿੱਦੜਬਾਹਾ ਦੇ ਬਹੁਤੇ ਪਿੰਡਾਂ ’ਚ ਵਿਰੋਧੀ ਧਿਰ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਆਪਣੇ ਸਿਆਸੀ ਜੀਵਨ ’ਚ ਪਹਿਲੀ ਵਾਰ ਦੇਖਿਆ ਹੈ ਕਿ ਚੋਣ ਨਿਸ਼ਾਨ ਅਲਾਟ ਹੋਣ ਤੋਂ ਬਾਅਦ ਵੀ ਨਾਮਜ਼ਦਗੀਆਂ ਰੱਦ ਹੋਈਆਂ ਹਨ। ਸੁਖਬੀਰ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਨਾਮ ਲਏ ਬਿਨਾਂ ਕਿਹਾ ਕਿ ਗਿੱਦੜਬਾਹਾ ਜ਼ਿਮਨੀ ਚੋਣ ’ਚ ਨਵੇਂ ਬਣੇ ਝਾੜੂ ਵਾਲੇ ਆਗੂਆਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ, ਗਿੱਦੜਬਾਹਾ ਦੇ ਬਹੁਤੇ ਪਿੰਡਾਂ ’ਚ ਵਿਰੋਧੀ ਧਿਰ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਹਨ।
ਸਮੁੱਚਾ ਗਿੱਦੜਬਾਹਾ ਹੜਤਾਲ ’ਤੇ ਬੈਠ ਗਿਆ ਹੈ। ਸੁਖਬੀਰ ਬਾਦਲ ਪੰਚਾਇਤੀ ਚੋਣਾਂ ’ਚ ਜ਼ਿਲ੍ਹਾ ਮੁਕਤਸਰ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ’ਚ ਸਰਪੰਚ ਦੇ ਅਹੁਦੇ ਦੇ ਦਾਅਵੇਦਾਰ ਬਣੇ ਵਿਰੋਧੀ ਪਾਰਟੀ ਦੇ ਆਗੂਆਂ ਦੀਆਂ ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਮੁਕਤਸਰ ਦੇ ਡੀ.ਸੀ ਦਫ਼ਤਰ ਅੱਗੇ ਦਿੱਤੇ ਧਰਨੇ ’ਚ ਸ਼ਾਮਿਲ ਹੋਏ ਸਨ। ਸੁਖਬੀਰ ਨੇ ਕਿਹਾ ਕਿ ਹੁਣ ਤਾਂ ਨਾਮਜ਼ਦਗੀਆਂ ਰੱਦ ਕਰਵਾ ਦਿੱਤੀਆਂ, ਪਰ ਉਹ ਜ਼ਿਮਨੀ ਚੋਣ ’ਚ ਨਾਮਜ਼ਦਗੀਆਂ ਰੱਦ ਨਹੀਂ ਕਰਵਾ ਸਕਣਗੇ। ਗਿੱਦੜਬਾਹਾ ਜ਼ਿਮਨੀ ਚੋਣ ਡੇਢ-ਦੋ ਮਹੀਨੇ ਬਾਅਦ ਆ ਜਾਵੇਗੀ। ਸੁਖਬੀਰ ਨੇ ਕਿਹਾ ਕਿ ਆਪ ਸਰਕਾਰ ਦੀ ਧੱਕੇਸ਼ਾਹੀ ਦੇ ਵਿਰੋਧ ਚ 10 ਅਕਤੂਬਰ ਵੀਰਵਾਰ ਨੂੰ ਸਵੇਰੇ 11 ਵਜੇ ਐੱਸ.ਡੀ.ਐੱਮ ਦਫ਼ਤਰ ਗਿੱਦੜਬਾਹਾ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਡੀ.ਸੀ ਮੁਕਤਸਰ ਦੇ ਇਸ਼ਾਰੇ ’ਤੇ ਵਿਰੋਧੀ ਧਿਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਉਹ ਮਾਮਲੇ ਨੂੰ ਹਾਈ ਕੋਰਟ ’ਚ ਲੈ ਕੇ ਜਾਣਗੇ।
Author : Malout Live