ਐੱਸ.ਡੀ ਸਕੂਲ ਰੱਥੜੀਆਂ ਵਿੱਚ ਕਰਵਾਏ ਗਏ ਮੁਕਾਬਲਿਆ ਦੇ ਜੇਤੂ ਵਿਦਿਆਰਥੀ ਹੋਏ ਸਨਮਾਨਿਤ

ਐੱਸ.ਡੀ ਸੀਨੀ. ਸੈਕੰ. ਸਕੂਲ ਰੱਥੜੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸਕੂਲ ਵਿੱਚ ਅਲੱਗ-ਅਲੱਗ ਤਰਾਂ ਦੀਆਂ ਗਤੀਵਿਧੀਆਂ ਕਰਕੇ 'Activity Day' ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਸੁੰਦਰ ਲਿਖਾਈ, ਚਾਰਟ ਮੇਕਿੰਗ ਅਤੇ ਹਸਤਕਲਾ ਦੇ ਮੁਕਾਬਲੇ ਕਰਵਾਏ ਗਏ।

ਮਲੋਟ : ਐੱਸ.ਡੀ ਸੀਨੀ. ਸੈਕੰ. ਸਕੂਲ ਰੱਥੜੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਸਕੂਲ ਵਿੱਚ ਅਲੱਗ-ਅਲੱਗ ਤਰਾਂ ਦੀਆਂ ਗਤੀਵਿਧੀਆਂ ਕਰਕੇ 'Activity Day' ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਸੁੰਦਰ ਲਿਖਾਈ, ਚਾਰਟ ਮੇਕਿੰਗ ਅਤੇ ਹਸਤਕਲਾ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਰਥੀਆਂ ਵੱਲੋਂ ਹਸਤਕਲਾ ਪ੍ਰਦਰਸ਼ਨੀ ਵਿੱਚ ਬਣਾਈਆਂ ਵਸਤੂਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਪਿੰਸੀਪਲ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਹੋ ਜਿਹੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਅੰਦਰਲੀ ਕਲਾ ਨੂੰ ਸਾਹਮਣੇ ਲਿਆਉਣ ਲਈ ਪ੍ਰੇਰਿਤ ਕੀਤਾ ਤੇ ਇਸ ਮੁਕਾਬਲਿਆ ਵਿੱਚ ਭਾਗ ਲੈ ਕੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਵਧਾਈ ਦਿੱਤੀ।

Author : Malout Live