ਆਬਾਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸ਼ੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ
ਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਾਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ ਵੱਲੋਂ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਾਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ ਵੱਲੋਂ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਸ ਤਲਾਸ਼ੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਾਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ਼ ਅਤੇ ਸਥਾਨਿਕ ਪੁਲਿਸ ਦੀ ਟੀਮ ਵੱਲੋਂ ਤਕਰੀਬਨ 7600 ਲੀਟਰ ਲਾਵਾਰਿਸ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇੱਕ ਡਰੰਮ, ਪਾਈਪਾਂ ਪਲਾਸਟਿਕ ਦੀਆਂ ਕੈਨ ਆਦਿ ਨੂੰ ਆਪਣੇ ਸਪੁਰਦ ਕਰ ਲਿਆ ਹੈ। ਸਹਾਇਕ ਕਮਿਸ਼ਨਰ ਵਿਕਰਮ ਠਾਕੁਰ ਅਤੇ ਈ.ਟੀ.ਓ ਨਰਿੰਦਰ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਜਾਇਜ਼ ਤੌਰ ਤੇ ਸ਼ਰਾਬ ਦਾ ਕੋਈ ਧੰਦਾ ਕਰਦਾ ਹੈ ਤਾਂ ਇਸ ਦੀ ਗੁਪਤ ਸੂਚਨਾ ਆਬਾਕਾਰੀ ਜਾਂ ਪੁਲਿਸ ਵਿਭਾਗ ਨੂੰ ਜਰੂਰ ਦੇਣ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Author : Malout live