ਗਿੱਦੜਬਾਹਾ ਜਿਮਨੀ ਚੋਣਾਂ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ

ਹਲਕਾ ਗਿੱਦੜਬਾਹਾ ਵਿਖੇ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ 'ਚ ਫਸ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਹਲਕਾ ਗਿੱਦੜਬਾਹਾ ਵਿਖੇ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ 'ਚ ਫਸ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਨੇ ਔਰਤਾਂ ਦੇ ਖ਼ਿਲਾਫ਼ ਗਲਤ ਟਿੱਪਣੀ ਕੀਤੀ ਹੈ।

ਚੰਨੀ ਨੇ ਜਿਸ ਸ਼ਬਦਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇੱਕ ਦਿਨ 'ਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ.ਜੀ.ਪੀ ਪੰਜਾਬ ਨੂੰ ਪੱਤਰ ਲਿਖਿਆ ਜਾਵੇਗਾ। ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀਆਂ ਕਰਨ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

Author : Malout Live