ਸੀ.ਐਚ.ਸੀ ਆਲਮਵਾਲਾ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਮਾਣਯੋਗ ਡਾਕਟਰ ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਡਾ. ਸਿੰਪਲ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੱਜ ਮਾਣਯੋਗ ਡਾਕਟਰ ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਡਾ. ਸਿੰਪਲ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਪੱਕੀ ਟਿੱਬੀ ਦੇ ਸਟਾਫ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ। ਇਸ ਮੌਕੇ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮਲੇਰੀਆ ਇੱਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਸ ਬੁਖਾਰ ਦੇ ਲੱਛਣ ਠੰਡ ਅਤੇ ਕਾਂਬੇ ਨਾਲ ਬੁਖਾਰ, ਉਲਟੀਆਂ ਅਤੇ ਸਿਰ ਦਰਦ ਹੋਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ ਅਤੇ ਪਸੀਨਾ ਆਉਣਾ ਹਨ।

ਇਸ ਤੋਂ ਬਚਾਅ ਲਈ ਘਰਾ ਦੇ ਆਲੇ ਦੁਆਲੇ ਦੀ ਸਫਾਈ ਰੱਖੋ, ਆਪਣੇ ਘਰ ਦੇ ਆਸ ਪਾਸ ਪਾਣੀ ਨਾ ਖੜ੍ਹਾ ਹੋਣ ਦਿਓ, ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ, ਖੜ੍ਹੇ ਪਾਣੀ ਉਪਰ ਕਾਲਾ ਤੇਲ ਪਾਓ, ਅਜਿਹੇ ਕੱਪੜੇ ਪਹਿਨ ਕੇ ਰੱਖੋ ਜਿਸ ਨਾਲ ਪੂਰਾ ਸਰੀਰ ਢੱਕਿਆ ਜਾਵੇ, ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਸਰਕਾਰੀ ਹਸਪਤਾਲ ਵਿੱਚ ਚੈੱਕਅੱਪ ਕਰਵਾਓ। ਹਰ ਸਰਕਾਰੀ ਹਸਪਤਾਲ ਵਿੱਚ ਟੈਸਟ ਅਤੇ ਇਲਾਜ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਅਨੁਪਮਾ, ਮੈਡਮ ਸੁਨੀਤਾ ਰਾਣੀ ਸੀ.ਐਚ.ਓ, ਸਰੋਜ ਰਾਣੀ ਏ.ਐਨ.ਐਮ, ਅਰਬਸ ਕੌਰ ਅਤੇ ਮਨਿੰਦਰ ਕੌਰ ਆਸ਼ਾ ਵਰਕਰ ਹਾਜ਼ਿਰ ਸਨ।

Author : Malout Live