ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ
ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਡਾ. ਅੰਮ੍ਰਿਤਪਾਲ ਕੌਰ (ਜ਼ਿਲਾ ਨੋਡਲ ਅਫਸਰ ਨੈਸ਼ਨਲ ਤੰਬਾਕੂ ਕੰਟਰੋਲ ਸੈਲ) ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸਿੰਪਲ ਕੁਮਾਰ ਸੀ.ਐਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਹੈੱਲਥ ਇੰਸਪੈਕਟਰ ਗੁਰਵਿੰਦਰ ਸਿੰਘ ਬਰਾੜ ਦੇ ਵਿਸ਼ੇਸ਼ ਸਹਿਯੋਗ ਨਾਲ ਆਯੂਸ਼ਮਨ ਆਰੋਗਿਆ ਕੇਂਦਰ ਤਾਮਕੋਟ ਦੇ ਸਟਾਫ਼ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਤੰਬਾਕੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਡਾ. ਅੰਮ੍ਰਿਤਪਾਲ ਕੌਰ (ਜ਼ਿਲਾ ਨੋਡਲ ਅਫਸਰ ਨੈਸ਼ਨਲ ਤੰਬਾਕੂ ਕੰਟਰੋਲ ਸੈਲ) ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸਿੰਪਲ ਕੁਮਾਰ ਸੀ.ਐਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਹੈੱਲਥ ਇੰਸਪੈਕਟਰ ਗੁਰਵਿੰਦਰ ਸਿੰਘ ਬਰਾੜ ਦੇ ਵਿਸ਼ੇਸ਼ ਸਹਿਯੋਗ ਨਾਲ ਆਯੂਸ਼ਮਨ ਆਰੋਗਿਆ ਕੇਂਦਰ ਤਾਮਕੋਟ ਦੇ ਸਟਾਫ਼ ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਤੰਬਾਕੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।
ਸਰਕਾਰੀ ਮਿਡਲ ਸਕੂਲ ਫੂਲੇਵਾਲਾ ਵਿਖੇ ਬੱਚਿਆਂ ਨੂੰ ਤੰਬਾਕੂ ਆਦਿ ਨਸ਼ਿਆਂ ਦੇ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਤਾਮਕੋਟ ਵਿਖੇ ਵੱਖ-ਵੱਖ ਦੁਕਾਨਾਂ ਤੇ ਜਾ ਕੇ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਬੀੜੀ, ਸਿਗਰੇਟ, ਜਰਦਾ, ਚੈਨੀ ਖੈਣੀ ਆਦਿ ਨਸ਼ੀਲੇ ਪਦਾਰਥਾਂ ਤੋਂ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵ ਜਿਵੇਂ ਕਿ ਮੂੰਹ ਅਤੇ ਫੇਫੜਿਆਂ ਦਾ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕੋਟਪਾ ਐਕਟ 2003 ਅਧੀਨ 18 ਸਾਲ ਤੋਂ ਘੱਟ ਉਮਰ ਵਾਲੇ ਲਈ ਇੰਨਾ ਨਸ਼ੀਲੇ ਪਦਾਰਥਾਂ ਨੂੰ ਵੇਚਣਾ ਅਤੇ ਖਰੀਦਣਾ ਕਾਨੂੰਨੀ ਜ਼ੁਲਮ ਹੈ। ਕੋਈ ਵੀ ਦੁਕਾਨਦਾਰ ਆਪਣੀ ਦੁਕਾਨ ਤੇ ਇੰਨਾ ਪਦਾਰਥਾਂ ਦੀ ਐਡ ਨਾਲ ਸੰਬੰਧਿਤ ਕੋਈ ਵੀ ਪੋਸਟਰ ਨਹੀਂ ਲਾ ਸਕਦਾ। ਇਸ ਦੇ ਨਾਲ ਹੀ ਨੌਜਵਾਨ ਪੀੜੀ ਨੂੰ ਹਰ ਦਿਨ ਵੱਧ ਰਹੇ ਚਿੱਟਾ, ਸਮੈਕ ਆਦਿ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਕਾਲਾ ਪੀਲੀਆ, ਐਚ.ਆਈ.ਵੀ ਬਾਰੇ ਜਾਗਰੂਕ ਕਰਦੇ ਹੋਏ ਸੰਦੇਸ਼ ਦਿੱਤਾ।
Author : Malout Live



