ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਵਿਖੇ ਮਨਾਇਆ ਵਿਸ਼ਵ ਫਿਜ਼ਿਓਥੈਰੇਪੀ ਦਿਵਸ
ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਵਿਖੇ ਬੀਤੇ ਦਿਨ ਵਿਸ਼ਵ ਫਿਜ਼ਿਓਥੈਰੇਪੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਸਰਦਾਰ ਮਨਪ੍ਰੀਤ ਸਿੰਘ ਮੱਕੜ, ਵਾਈਸ ਚੇਅਰਮੈਨ ਸਰਦਾਰ ਪੁਸ਼ਪਲੀਨ ਸਿੰਘ ਮੱਕੜ ਅਤੇ ਡਾਇਰੈਕਟਰ ਕੈਂਪਸ ਡਾ. ਬਲਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ 'ਤੇ ਹਾਜ਼ਿਰ ਰਹੇ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰੂ ਰਾਮ ਦਾਸ ਗਰੁੱਪ ਆਫ਼ ਕਾਲਜਿਜ਼ ਵਿਖੇ ਬੀਤੇ ਦਿਨ ਵਿਸ਼ਵ ਫਿਜ਼ਿਓਥੈਰੇਪੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਸਰਦਾਰ ਮਨਪ੍ਰੀਤ ਸਿੰਘ ਮੱਕੜ, ਵਾਈਸ ਚੇਅਰਮੈਨ ਸਰਦਾਰ ਪੁਸ਼ਪਲੀਨ ਸਿੰਘ ਮੱਕੜ ਅਤੇ ਡਾਇਰੈਕਟਰ ਕੈਂਪਸ ਡਾ. ਬਲਜੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ 'ਤੇ ਹਾਜ਼ਿਰ ਰਹੇ। ਇਸ ਮੌਕੇ ਵਿਦਿਆਰਥੀਆਂ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਫਿਜ਼ਿਓਥੈਰੇਪੀ ਅਤੇ ਸਿਹਤ ਸੰਭਾਲ ਨਾਲ ਸੰਬੰਧਿਤ ਵਿਸ਼ਿਆਂ ਨੂੰ ਆਪਣੇ ਰਚਨਾਤਮਕ ਪੋਸਟਰਾਂ ਰਾਹੀਂ ਦਰਸਾਇਆ।
ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਫਿਜ਼ਿਓਥੈਰੇਪਿਸਟ ਦੀ ਭੂਮਿਕਾ, ਸਰੀਰਿਕ ਤੰਦਰੁਸਤੀ ਨੂੰ ਬਣਾਈ ਰੱਖਣ ਅਤੇ ਵੱਖ-ਵੱਖ ਸਰੀਰਕ ਸਮੱਸਿਆਵਾਂ ਤੋਂ ਰਾਹਤ ਦਵਾਉਣ ਵਿੱਚ ਫਿਜ਼ਿਓਥੈਰੇਪੀ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਾਲਜ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
Author : Malout Live



