ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਮਨਾਇਆ 'ਵਿਸ਼ਵ ਆਬਾਦੀ ਦਿਵਸ'
ਬੀਤੇ ਦਿਨ ਸ਼ੁੱਕਰਵਾਰ ਨੂੰ ਜਨਸੰਖਿਆ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿੱਚ 'ਵਿਸ਼ਵ ਆਬਾਦੀ ਦਿਵਸ' ਮਨਾਇਆ ਗਿਆ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਤੋਂ ਇਲਾਵਾ ਵਧਦੀ ਆਬਾਦੀ ਦੇ ਵਿਸ਼ਵ ਪੱਧਰ ਉੱਪਰ ਪੈ ਰਹੇ ਮਾਰੂ ਪ੍ਰਭਾਵਾਂ ਦੀ ਜਾਣਕਾਰੀ ਦਿੱਤੀ ਗਈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਸ਼ੁੱਕਰਵਾਰ ਨੂੰ ਜਨਸੰਖਿਆ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਪ੍ਰਿੰਸੀਪਲ ਡਾ. ਜਗਜੀਵਨ ਕੌਰ ਦੀ ਰਹਿਨੁਮਾਈ ਹੇਠ ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਕਮਲਜੀਤ ਕੌਰ ਅਤੇ ਪ੍ਰੋ. ਹਰਮੀਤ ਕੌਰ (ਅਰਥ-ਸ਼ਾਸਤਰ ਵਿਭਾਗ) ਦੀ ਅਗਵਾਈ ਵਿੱਚ 'ਵਿਸ਼ਵ ਆਬਾਦੀ ਦਿਵਸ' ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਅਰਥ-ਸ਼ਾਸਤਰ ਵਿਭਾਗ ਦੁਆਰਾ ਇਸ ਦਿਨ ਨੂੰ ਰਚਨਾਤਮਕ ਰੂਪ ਦਿੰਦੇ ਹੋਏ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਸੰਖਿਆ ਦਾ ਧਰਤੀ ਉੱਤੇ ਬੇਲੋੜਾ ਵਾਧਾ ਵਾਤਾਵਰਨ ਲਈ ਖ਼ਤਰੇ ਪੈਦਾ ਕਰ ਰਿਹਾ ਹੈ। ਵਧਦੀ ਆਬਾਦੀ ਕਾਰਨ ਕੁਦਰਤੀ ਸਾਧਨਾਂ ਦੀ ਬੇਲੋੜੀ ਵਰਤੋਂ ਕਰਕੇ ਸੰਸਾਰ ਕੁਦਰਤੀ ਆਫਤਾਂ ਜਿਵੇਂ ਵਧਦੀ ਗਰਮੀ, ਗਲੇਸ਼ੀਅਰਾਂ ਦਾ ਪਿਘਲਣਾ, ਜਿਆਦਾ ਵਰਖਾ ਆਦਿ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਇਲਾਵਾ ਵਧਦੀ ਆਬਾਦੀ ਦੇ ਵਿਸ਼ਵ ਪੱਧਰ ਉੱਪਰ ਪੈ ਰਹੇ ਮਾਰੂ ਪ੍ਰਭਾਵਾਂ ਦੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਪ੍ਰਿੰਸੀਪਲ ਮੈਡਮ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਕੁਲਦੀਪ ਸਿੰਘ, ਪ੍ਰੋ. ਦੀਪਇੰਦਰ ਸਿੰਘ, ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਪਵਨ ਕੁਮਾਰ, ਸਹਾਇਕ ਸੁਪਰਡੈਂਟ ਸ਼੍ਰੀ ਦੌਲਧ ਸਿੰਘ ਬਰਾੜ ਅਤੇ ਸ਼੍ਰੀ ਰਵਿੰਦਰ ਸਿੰਘ ਹਾਜ਼ਿਰ ਸਨ।
Author : Malout Live