ਸੀ.ਐਚ.ਸੀ ਆਲਮਵਾਲਾ ਵਿਖੇ ਮਨਾਇਆ ਗਿਆ ਵਿਸ਼ਵ ਆਬਾਦੀ ਦਿਵਸ
ਸਿਵਲ ਸਰਜਨ ਡਾ.ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸਿੰਪਲ ਕੁਮਾਰ ਦੀ ਅਗਵਾਈ ਤਹਿਤ ਸੀ.ਐਚ.ਸੀ ਆਲਮਵਾਲਾ ਅਤੇ ਵੱਖ-ਵੱਖ ਸਿਹਤ ਕੇਂਦਰਾਂ ਤੇ ਥੀਮ "ਜਦੋਂ ਬੱਚਿਆਂ ‘ਚ ਹੋਵੇ ਸਹੀ ਅੰਤਰਾਲ ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ" ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਡਾ.ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸਿੰਪਲ ਕੁਮਾਰ ਦੀ ਅਗਵਾਈ ਤਹਿਤ ਸੀ.ਐਚ.ਸੀ ਆਲਮਵਾਲਾ ਅਤੇ ਵੱਖ-ਵੱਖ ਸਿਹਤ ਕੇਂਦਰਾਂ ਤੇ ਥੀਮ "ਜਦੋਂ ਬੱਚਿਆਂ ‘ਚ ਹੋਵੇ ਸਹੀ ਅੰਤਰਾਲ ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ" ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਡਾ. ਸਿੰਪਲ ਕੁਮਾਰ ਨੇ ਦੱਸਿਆ ਕਿ ਵਧ ਰਹੀ ਆਬਾਦੀ ਨੂੰ ਕੰਟਰੋਲ ਵੱਖ ਤਰੀਕਿਆਂ ਬਾਰੇ ਜਾਣਕਾਰੀ ਦੇਣ ਲਈ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 11 ਜੁਲਾਈ ਤੋਂ 18ਜੁਲਾਈ ਤੱਕ ਇਹ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਦੇਸ਼ ਵਿੱਚ ਸਮੱਸਿਆਵਾਂ ਦੀ ਜੜ੍ਹ ਬਣ ਰਹੀ ਹੈ, ਇਸ ਲਈ ਨਾਗਰਿਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝ ਕੇ ਆਬਾਦੀ ਤੇ ਕੰਟਰੋਲ ਕਰਨ ਲਈ ਸਰਕਾਰਾਂ ਦਾ ਸਹਿਯੋਗ ਕਰਨਾ ਸਮੇਂ ਦੀ ਜ਼ਰੂਰਤ ਹੈ।
ਆਬਾਦੀ ਨੂੰ ਘਟਾਉਣ ਲਈ ਪਤੀ-ਪਤਨੀ ਪਲਾਨਿੰਗ ਰਾਹੀਂ ਛੋਟਾ ਤੇ ਸੁਖੀ ਪਰਿਵਾਰ ਸਿਰਜ ਸਕਦੇ ਹਨ। ਆਬਾਦੀ ਵਧਣ ਦਾ ਵੱਡਾ ਕਾਰਨ ਅਨਪੜ੍ਹਤਾ ਹੈ, ਜਿਸ ਕਾਰਨ ਮਾਪੇ ਬੱਚਿਆਂ ਨੂੰ ਛੋਟੀ ਉਮਰ ਵਿੱਚ ਵਿਆਹ ਦਿੰਦੇ ਹਨ ਜਦ ਕਿ ਲੜਕੀ ਦੀ ਸ਼ਾਦੀ 18 ਸਾਲ ਤੋਂ ਬਾਅਦ ਤੇ ਲੜਕੇ ਦੀ ਸ਼ਾਦੀ 21 ਸਾਲ ਤੋਂ ਬਾਅਦ ਹੀ ਕੀਤੀ ਜਾਵੇ। ਇਸ ਮੌਕੇ ਸਬ ਸੈਂਟਰ ਜੰਡਵਾਲਾ ਅਧੀਨ ਆਉਂਦੇ ਪਿੰਡ ਸ਼ੇਖੂ ਵਿਖ਼ੇ ਬਲਾਕ ਐਜੂਕੇਟਰ ਹਰਮਿੰਦਰ ਕੌਰ ਨੇ ਕਿਹਾ ਕਿ ਆਬਾਦੀ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਵਲੋਂ ਚਲਾਈਆਂ ਗਈਆਂ ਪਰਿਵਾਰ ਨਿਯੋਜਨ ਦੀਆਂ ਸਕੀਮਾਂ ਅਦੀਨ ਨਸਬੰਦੀ, ਨਲਬੰਦੀ ਤੇ ਕਾਪਰ-ਟੀ ਆਦਿ ਦੇ ਤਰੀਕਿਆਂ ਨੂੰ ਅਪਣਾਈਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੁਰਸ ਚੀਰਾ ਰਹਿਤ ਨਸਬੰਦੀ ਕਰਵਾਉਂਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 1100 ਰੁਪਏ ਦੀ ਨਗਦ ਰਾਸ਼ੀ ਦਿੱਤੀ ਜਾਂਦੀ ਹੈ ਅਤੇ ਉਸ ਨੂੰ ਪ੍ਰੇਰਿਤ ਕਰਨ ਵਾਲੇ ਵਿਅਕਤੀ ਨੂੰ 200 ਵੀ ਦਿੱਤੀ ਜਾਂਦੇ ਹਨ।
Author : Malout Live



