ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ ਵਿਸ਼ਵ ਦ੍ਰਿਸ਼ਟੀ ਦਿਵਸ
ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਨੈਸ ਅਧੀਨ ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਨੈਸ ਅਧੀਨ ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਦੌਰਾਨ ਡਾ. ਹਰਸ਼ਪ੍ਰੀਤ ਕੌਰ ਅੱਖਾਂ ਦੇ ਮਾਹਿਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਅਤੇ ਉਹਨਾਂ ਦਾ ਇਲਾਜ ਕਿਹੜੇ-ਕਿਹੜੇ ਹਸਪਤਾਲ ਵਿੱਚ ਹੁੰਦਾ ਹੈ, ਸੰਬੰਧੀ ਜਾਗਰੂਕ ਕਰਨਾ ਹੈ।
ਉਹਨਾਂ ਕਿਹਾ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਹਰ ਸਾਲ ਅਕਤੂਬਰ ਮਹੀਨੇ ਦੇ ਦੂਸਰੇ ਵੀਰਵਾਰ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਅਤੇ ਬੱਚਿਆਂ ਦੀ ਸਮੇਂ-ਸਮੇਂ ਨਿਗਾਹ ਦੀ ਜਾਂਚ ਮਾਹਿਰ ਡਾਕਟਰ ਤੋਂ ਕਰਵਾਉਂਦੇ ਰਹਿਣਾ ਚਾਹਿਦਾ ਹੈ ਤਾਂ ਜੋ ਉਸ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ ਅਤੇ ਜੇਕਰ ਐਨਕ ਦੀ ਜਰੂਰਤ ਹੋਵੇ ਤਾਂ ਉਸ ਨੂੰ ਸਮੇਂ ਸਿਰ ਐਨਕ ਲਗਾਈ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਐਨਕਾਂ ਸਿਹਤ ਵਿਭਾਗ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਸਾਲ ਵਿਸ਼ਵ ਦ੍ਰਿਸ਼ਟੀ ਦਿਵਸ ਦਾ ਥੀਮ “ਬੱਚਿਓ, ਆਪਣੀਆਂ ਅੱਖਾਂ ਨੂੰ ਪਿਆਰ ਕਰੋ” ਹੈ। ਇਸ ਮੌਕੇ ਡਾ. ਰਾਹੁਲ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਡਾ. ਇਕਬਾਲ ਸਿੰਘ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਰਵਿੰਦਰ ਕੌਰ ਅੱਖਾਂ ਦੇ ਸਹਾਇਕ, ਪੰਕਜ ਕੁਮਾਰ, ਸਿਵਲ ਹਸਪਤਾਲ ਦਾ ਸਟਾਫ ਅਤੇ ਆਮ ਲੋਕ ਹਾਜ਼ਿਰ ਸਨ।
Author : Malout Live