ਐਪਲ ਇੰਟਰਨੈਸ਼ਨਲ ਸਕੂਲ ਵਿੱਚ World Soil Day ਮਨਾਇਆ ਗਿਆ

ਐਪਲ ਇੰਟਰਨੈਸ਼ਨਲ ਸਕੂਲ ਵੱਲੋਂ World Soil Day ਦੇ ਮੌਕੇ ਤੇ ਇੱਕ ਜਾਗਰੂਕਤਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਮਿੱਟੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਬਾਰੇ ਚਰਚਾ ਕਰਨਾ ਸੀ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਵੱਲੋਂ World Soil Day ਦੇ ਮੌਕੇ ਤੇ ਇੱਕ ਜਾਗਰੂਕਤਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਮਿੱਟੀ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਬਾਰੇ ਚਰਚਾ ਕਰਨਾ ਸੀ। ਇਸ ਦੌਰਾਨ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਇਸ ਨੂੰ ਬਿਹਤਰ ਬਣਾਉਣ ਲਈ ਕੁਦਰਤੀ ਤਰੀਕਿਆਂ ਅਤੇ ਸਮੱਗਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਐਕਟੀਵਿਟੀ ਵਿੱਚ ਅਧਿਆਪਕਾਂ ਨੇ ਮਿੱਟੀ ਦੀ ਉਪਜਾਊ ਸ਼ਕਤੀ ਖ਼ਤਮ ਹੋਣ ਦੇ ਕਾਰਨ ਅਤੇ ਇਸ ਦੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ 'ਤੇ ਸਕੂਲ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਢਿੱਲੋਂ ਨੇ ਸੀਨੀਅਰ ਵਿੰਗ ਵਾਈਸ-ਪ੍ਰਿੰਸੀਪਲ ਮਿਸ. ਅੰਕਿਤਾ ਵਾਟਸ, ਐਕਟੀਵਿਟੀ ਕੋਆਰਡੀਨੇਟਰ ਮਿਸਟਰ ਸੌਰਭ ਗਰੋਵਰ ਅਤੇ ਐਕਟੀਵਿਟੀ ਇੰਚਾਰਜ ਮਿਸ. ਅਮਨ ਧਾਲੀਵਾਲ ਅਤੇ ਮਿਸ. ਅਮਨ ਭੁੱਲਰ ਨੂੰ ਇਸ ਐਕਟੀਵਿਟੀ ਦੀ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਦੀ ਤਾਕੀਦ ਕੀਤੀ।

Author : Malout Live