ਮੁਕਤੇ ਮੀਨਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਸਤੰਬਰ ਨੂੰ ਮਨਾਇਆ ਜਾਵੇਗਾ ‘ਵਰਲਡ ਟੂਰਿਜ਼ਮ ਡੇਅ’
27 ਸਤੰਬਰ 2024 ਨੂੰ ‘ਵਰਲਡ ਟੂਰਿਜ਼ਮ ਡੇਅ’ ਤਹਿਤ ਮੁਕਤੇ ਮੀਨਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ਼ਬਦ ਗਾਇਨ, ਕਵਿਤਾ ਰਚਨਾ, ਸੱਭਿਆਚਾਰਕ ਲੋਕ ਨਾਚ, ਪੋਸਟਰ ਮੇਕਿੰਗ ਮੁਕਬਾਲੇ ਆਦਿ ਕਰਵਾਏ ਜਾ ਰਹੇ ਹਨ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 27 ਸਤੰਬਰ 2024 ਨੂੰ ‘ਵਰਲਡ ਟੂਰਿਜ਼ਮ ਡੇਅ’ ਤਹਿਤ ਮੁਕਤੇ ਮੀਨਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤਰੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਪੁਨੀਤ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਸਮਾਗਮ ਦੌਰਾਨ ਸ਼ਬਦ ਗਾਇਨ, ਕਵਿਤਾ ਰਚਨਾ, ਸੱਭਿਆਚਾਰਕ ਲੋਕ ਨਾਚ, ਪੋਸਟਰ ਮੇਕਿੰਗ ਮੁਕਬਾਲੇ ਆਦਿ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਸਮਾਗਮ ਵਾਲੀ ਥਾਂ ’ਤੇ ਸਾਫ਼-ਸਾਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਬਿਜਲੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਜਿਲ੍ਹਾ ਭਲਾਈ ਅਫ਼ਸਰ ਸ਼੍ਰੀ ਜਗਮੋਹਣ ਮਾਨ, ਜਿਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਜਗਰੀਤ ਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਰਾਜਿੰਦਰ ਸੋਨੀ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਅਜੇ ਸ਼ਰਮਾ ਅਤੇ ਸ਼੍ਰੀ ਜਗਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।
Author : Malout Live