ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦੀ ਫਿਜ਼ੀਕਲ ਟ੍ਰੇਨਿੰਗ ਸ਼ੁਰੂ
ਪੰਜਾਬ ਪੁਲਿਸ ਦਾ ਟੈੱਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹਨਾਂ ਪੋਸਟਾ ਲਈ ਆਨ-ਲਾਈਨ ਅਪਲਾਈ 14 ਅਕਤੂਬਰ 2024 ਤੱਕ https://ssc.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 39481 ਪੋਸਟਾ ਐੱਸ.ਐੱਸ.ਸੀ (ਜੀ.ਡੀ) ਬੀ.ਐੱਸ.ਐਫ., ਸੀ.ਆਈ.ਐੱਸ.ਐਫ.,ਸੀ.ਆਰ.ਪੀ.ਐਫ., ਐੱਸ.ਐੱਸ.ਬੀ., ਆਈ.ਜੀ.ਬੀ.ਪੀ., ਅਸਾਮ ਰਾਈਫਲਜ (ਏ.ਆਰ), ਐੱਸ.ਐੱਸ.ਐਫ.ਐਂਡ.ਐਨ.ਸੀ.ਬੀ ਆਦਿ ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈੱਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜ਼ੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਉਹਨਾਂ ਅੱਗੇ ਦੱਸਿਆ ਕਿ ਇਹਨਾਂ ਪੋਸਟਾ ਲਈ ਆਨ-ਲਾਈਨ ਅਪਲਾਈ 14 ਅਕਤੂਬਰ 2024 ਤੱਕ https://ssc.gov.in ਵੈੱਬਸਾਈਟ ਤੇ ਕੀਤਾ ਜਾ ਸਕਦਾ ਹੈ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਹੇਠ ਲਿਖੇ ਦਸਤਾਵੇਜ ਲੈ ਕੇ ਬਾਦਲ ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 18 ਸਤੰਬਰ 2024 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਯੁਵਕ ਪਾਸ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ, ਪੋਸਟ ਵਾਸਤੇ ਕੀਤੇ ਆਨਲਾਈਨ ਅਪਲਾਈ ਫਾਰਮ ਦੀ ਫੋਟੋਕਾਪੀ ਲੈ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸੀ-ਪਾਈਟ ਵਿਖੇ ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾ ਚਾਰਜ ਨਹੀਂ ਲਿਆ ਜਾਵੇਗਾ। ਵਧੇਰੇ ਜਾਣਕਾਰੀ ਲਈ 94641-52013, 93167-13000, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live