ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਕਰਵਾਏ "ਭਾਰਤ ਕੋ ਜਾਣੋ" ਪ੍ਰਤੀਯੋਗਤਾ ਦੇ ਲਿਖਤੀ ਮੁਕਾਬਲੇ
ਭਾਰਤ ਵਿਕਾਸ ਪਰਿਸ਼ਦ ਸੰਸਥਾ ਵੱਲੋਂ ਵਿਦਿਆਰਥੀਆਂ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਾਰਤ ਦੇ ਗੌਰਵਮਈ ਇਤਿਹਾਸ, ਸੱਭਿਆਚਾਰ, ਵਿਰਾਸਤ ਅਤੇ ਵਿਭਿੰਨਤਾ ਨਾਲ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ “ਭਾਰਤ ਕੋ ਜਾਣੋ” ਦੇ ਲਿਖਤੀ ਮੁਕਾਬਲੇ ਕਰਵਾਏ ਗਏ।
ਮਲੋਟ : ਭਾਰਤ ਵਿਕਾਸ ਪਰਿਸ਼ਦ ਸੰਸਥਾ ਵੱਲੋਂ ਵਿਦਿਆਰਥੀਆਂ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਭਾਰਤ ਦੇ ਗੌਰਵਮਈ ਇਤਿਹਾਸ, ਸੱਭਿਆਚਾਰ, ਵਿਰਾਸਤ ਅਤੇ ਵਿਭਿੰਨਤਾ ਨਾਲ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ “ਭਾਰਤ ਕੋ ਜਾਣੋ” ਦੇ ਲਿਖਤੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤ ਦੇ ਇਤਿਹਾਸ, ਭੂਗੋਲ, ਸੱਭਿਆਚਾਰਕ, ਸਾਹਿਤ, ਵਿਗਿਆਨ, ਖੇਡਾਂ, ਮਹਾਨ ਸ਼ਖਸ਼ੀਅਤਾਂ ਅਤੇ ਦੇਸ਼ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਬਾਰੇ ਆਪਣੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ।
ਜਿਸ ਵਿੱਚ ਮੰਨਤ ਪੁੱਤਰੀ ਅਨਿਲ ਕੁਮਾਰ ਨੇ ਪਹਿਲਾ ਸਥਾਨ ਅਤੇ ਆਰੂਹੀ ਤੇ ਗੁਰਇਸ਼ਮੀਤ ਸਿੰਘ ਨੇ ਬਰਾਬਰ ਅੰਕ ਹਾਸਿਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਅਤੇ ਦੇਸ਼ ਦੇ ਗੌਰਵਮਈ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
Author : Malout Live



