ਪੰਜਾਬ ਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਬਾਵਜੂਦ, ਸੂਬੇ ਦਾ ਤਾਪਮਾਨ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਬਾਵਜੂਦ, ਸੂਬੇ ਦਾ ਤਾਪਮਾਨ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਬੀਤੀ ਰਾਤ ਪੰਜਾਬ ਵਿੱਚ ਕਈ ਥਾਵਾਂ ਉੱਤੇ ਮੀਂਹ ਪਿਆ। ਦੱਸ ਦੇਈਏ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਪੱਕ ਕੇ ਵੱਢਣ ਲਈ ਤਿਆਰ ਹੈ। ਇਸ ਮੀਂਹ ਦੇ ਅਲਰਟ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।
ਅੱਜ ਪੰਜਾਬ ਵਿੱਚ ਵੀ ਮੀਂਹ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐੱਸ.ਏ.ਐੱਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਸ਼੍ਰੀ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ, ਗੜੇਮਾਰੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਫਾਜ਼ਿਲਕਾ ਅਤੇ ਸੰਗਰੂਰ ਵਿੱਚ ਮੀਂਹ ਸੰਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
Author : Malout Live