ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਵੀ ਯੋਗ ਕਲਾਸਾਂ ਦੀ ਹੋਈ ਸ਼ੁਰੂਆਤ - ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰਾਂ ਦੇ ਨਾਲ-ਨਾਲ ਹੁਣ ਪਿੰਡਾਂ ਵਿੱਚ ਵੀ ‘ਸੀ.ਐਮ ਦੀ ਯੋਗਸ਼ਾਲਾ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀ ਉਤਸ਼ਾਹ ਨਾਲ ਭਾਗ ਲੈ ਕੇ ਯੋਗ ਨਾਲ ਜੁੜ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰਾਂ ਵਿੱਚ 22 ਯੋਗ ਟ੍ਰੇਨਰਾਂ ਵੱਲੋਂ 126 ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਹੁਣ ਜਿਲ੍ਹੇ ਦੇ ਪਿੰਡਾਂ ਵਿੱਚ ਵੀ ਯੋਗ ਕਲਾਸਾਂ ਦੀ ਸ਼ੁਰੂਆਤ ਹੋ ਗਈ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰਾਂ ਦੇ ਨਾਲ-ਨਾਲ ਹੁਣ ਪਿੰਡਾਂ ਵਿੱਚ ਵੀ ਸੀ.ਐਮ ਦੀ ਯੋਗਸ਼ਾਲਾਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਜਿਲ੍ਹਾ ਵਾਸੀ ਉਤਸ਼ਾਹ ਨਾਲ ਭਾਗ ਲੈ ਕੇ ਯੋਗ ਨਾਲ ਜੁੜ ਰਹੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰਾਂ ਵਿੱਚ 22 ਯੋਗ ਟ੍ਰੇਨਰਾਂ ਵੱਲੋਂ 126 ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਹੁਣ ਜਿਲ੍ਹੇ ਦੇ ਪਿੰਡਾਂ ਵਿੱਚ ਵੀ ਯੋਗ ਕਲਾਸਾਂ ਦੀ ਸ਼ੁਰੂਆਤ ਹੋ ਗਈ ਹੈ। ਜਿਲ੍ਹੇ ਦੇ ਪਿੰਡਾਂ ਵਿੱਚ ਹੁਣ 87 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ 29 ਯੋਗ ਮਾਹਿਰਾਂ ਵੱਲੋਂ ਯੋਗ ਦੇ ਗੁਣ ਸਿਖਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਸੀ.ਐੱਮ ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਮੋਬਾਇਲ ਨੰਬਰ 76694-00500 ਤੇ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉੱਥੇ ਇੱਕ ਯੋਗਾ ਟ੍ਰੇਨਰ ਭੇਜਿਆ ਜਾਵੇਗਾ, ਜੋ ਮੁਹੱਲੇ ਦੇ ਵਸਨੀਕਾਂ ਨੂੰ ਰੋਜ਼ਾਨਾਂ ਮੁਫ਼ਤ ਯੋਗਾ ਕਰਵਾਏਗਾ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਸੰਬੰਧੀ ਵਧੇਰੇ ਜਾਣਕਾਰੀ ਲਈ ਸੀ.ਐੱਮ ਦੀ ਯੋਗਸ਼ਾਲਾ ਦੇ ਜਿਲ੍ਹਾ ਕੋਆਰਡੀਨੇਟਰ ਅਜ਼ਾਦ ਸਿੰਘ ਦੇ ਮੋਬਾਇਲ ਨੰਬਰ 90418-71114 ਤੇ ਸੰਪਰਕ ਕਰ ਸਕਦੇ ਹਨ।

Author : Malout Live