ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ‘ਚ ਪਿੰਡ ਵਾਸੀਆਂ ਨੂੰ ਦਿੱਤੇ ਯੋਗਾ ਮੈਟ

ਸੀ.ਐਮ ਦੀ ਯੋਗਸ਼ਾਲਾ ਅਧੀਨ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ‘ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹੱਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਕਰ ਸਕਣ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੀ.ਐਮ ਦੀ ਯੋਗਸ਼ਾਲਾ ਅਧੀਨ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਉਦੇਕਰਨ ਦੇ ਰਿਟਾਇਰਡ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਪਿੰਡ ਝਬੇਲਵਾਲੀ ਵਿਖੇ ਸੀ.ਐਮ ਦੀ ਯੋਗਸ਼ਾਲਾ ਚ ਯੋਗਾ ਕਰਨ ਵਾਲਿਆਂ ਨੂੰ ਯੋਗਾ ਮੈਟ ਮੁਹੱਈਆ ਕਰਵਾਏ ਗਏ ਤਾਂ ਜੋ ਉਹ ਹੋਰ ਬਿਹਤਰ ਤਰੀਕੇ ਨਾਲ ਯੋਗਾ ਕਰ ਸਕਣ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਆਜ਼ਾਦ ਸਿੰਘ, ਯੋਗਾ ਟੀਚਰ ਪਵਨਦੀਪ ਕੌਰ, ਸੰਤੋਸ਼ ਰਾਣੀ, ਸ਼ਾਰਦਾ, ਸੁਮਨ, ਨੇਹਾ, ਨੀਲਮ, ਰੀਤੂ , ਨਾਨਕ ਚੰਦ, ਲਕਸ਼ਮਣ ਆਦਿ ਮੈਂਬਰਾਂ ਨੇ ਪ੍ਰਿੰਸੀਪਲ ਹਰਪਾਲ ਕੌਰ ਦਾ ਧੰਨਵਾਦ ਕੀਤਾ।

ਸੀ.ਐਮ ਦੀ ਯੋਗਸ਼ਾਲਾ ਦੇ ਜਿਲ੍ਹਾ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦੱਸਿਆ ਕਿ ਯੋਗਾ ਨਾ ਸਿਰਫ਼ ਅੰਦਰੂਨੀ ਅਤੇ ਬਾਹਰੀ ਸੁੰਦਰਤਾ ਨੂੰ ਵਧਾਉਂਦਾ ਹੈ, ਸਗੋਂ ਇਹ ਸਰੀਰ ਦੀ ਜੀਵਨਸ਼ਕਤੀ, ਮਾਸਪੇਸ਼ੀਆਂ ਅਤੇ ਅੰਦਰੂਨੀ ਅੰਗਾਂ ਦੇ ਕੰਮਕਾਜ ਨੂੰ ਵੀ ਵਧਾਉਂਦਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਸੀ.ਐਮ ਦੀ ਯੋਗਸ਼ਾਲਾ' ਸਕੀਮ ਪੂਰੀ ਤਰ੍ਹਾਂ ਮੁਫ਼ਤ ਹੈ। ਇਸ ਦਾ ਉਦੇਸ਼ ਯੋਗ ਰਾਹੀਂ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਮੁਕਤ ਕਰਨਾ ਅਤੇ ਇਸ ਨੂੰ ਆਮ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਹੈ। ਜੇਕਰ ਕੋਈ ਵਿਅਕਤੀ ਆਪਣੇ ਇਲਾਕੇ ਵਿੱਚ ਯੋਗਾ ਕਲਾਸਾਂ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਹ ਸਰਕਾਰੀ ਹੈੱਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਸਕਦਾ ਹੈ।

Author : Malout Live