District NewsMalout News
ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਨਾਲ 14 ਸਾਲਾਂ ਬੱਚੀ ਦੀ ਹੋਈ ਮੌਤ
ਮਲੋਟ: ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਤੋਂ ਦਸਤਕ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਕੋਟਲੀ ਰੋਡ ਦੀ ਰਹਿਣ ਵਾਲੀ 14 ਸਾਲਾਂ ਲੜਕੀ ਦੀ ਬੀਤੇ ਦਿਨੀਂ ਕੋਰੋਨਾ ਕਾਰਨ ਮੌਤ ਹੋ ਗਈ। ਜਿਸਦਾ ਇਲਾਜ ਪੀ.ਜੀ.ਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ ਅਤੇ ਜੋ ਜਿਗਰ ਦੀ ਬੀਮਾਰੀ ਨਾਲ ਵੀ ਪੀੜਿਤ ਸੀ, ਦਾ ਕੋਰੋਨਾ ਟੈਸਟ ਪੋਜ਼ੀਟਿਵ ਪਾਇਆ ਗਿਆ,
ਜਿਸ ਦੇ ਚੱਲਦਿਆਂ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ 14 ਸਾਲ ਦੀ ਕੁੜੀ ਦੀ ਪੀ.ਜੀ.ਆਈ ਵਿੱਚ ਕੋਰੋਨਾ ਕਾਰਨ ਮੌਤ ਹੋ ਗਈ। ਉਹਨਾਂ ਕਿਹਾ ਕਿ ਕੋਰੋਨਾ ਦੀ ਵੈਕਸੀਨ ਵੱਖ-ਵੱਖ ਥਾਵਾਂ ‘ਤੇ ਸਿਹਤ ਵਿਭਾਗ ਵੱਲੋਂ ਮੁਫ਼ਤ ਵਿੱਚ ਲਗਾਈ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨ ਲਗਵਾਉਣ। ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 35 ਐਕਟਿਵ ਕੇਸ ਹਨ।
Author: Malout Live