ਡੀ.ਏ.ਵੀ ਕਾਲਜ, ਮਲੋਟ ਵਿਖੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਕਰਵਾਈ ਗਈ

ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਇਕਬਾਲ ਕੌਰ ਅਤੇ ਐੱਨ.ਐੱਸ.ਐੱਸ ਯੂਨਿਟ ਦੇ ਅਫ਼ਸਰ ਡਾ. ਜਸਬੀਰ ਕੌਰ ਦੀ ਨਿਗਰਾਨੀ ਵਿੱਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ਼੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਧੀਨ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਦੇ ਵਿਸ਼ੇ-AIDS, Blood Donation, Drug Addiction ਅਤੇ Mental Retardation ਸਨ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ 60 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਆਂ ਵਲੋਂ ਵੱਖ-ਵੱਖ ਵਿਸ਼ਿਆਂ ਤੇ ਪੋਸਟਰ ਬਣਾਏ ਗਏ।

ਜੱਜ ਦੀ ਭੂਮਿਕਾ ਮੈਡਮ ਨੀਲਮ ਭਾਰਦਵਾਜ, ਡਾ. ਵਿਨੀਤ ਕੁਮਾਰ ਅਤੇ ਸ਼੍ਰੀ ਰਾਮ ਮਨੋਜ ਨੇ ਬਾਖੂਬੀ ਨਿਭਾਈ। ਇਸ ਪ੍ਰਤੀਯੋਗਿਤਾ ਵਿੱਚ ਬੀ.ਏ ਭਾਗ ਪਹਿਲਾ ਦੀ ਸਿਮਰਪ੍ਰੀਤ ਕੌਰ ਨੇ ਪਹਿਲਾ ਸਥਾਨ, ਬੀ.ਏ ਭਾਗ ਪਹਿਲਾ ਦੀ ਨੇਹਾ ਨੇ ਦੂਜਾ ਸਥਾਨ ਅਤੇ ਪੀ.ਜੀ.ਡੀ.ਸੀ.ਏ ਦੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਅੰਜਲੀ,ਅਨਕਮਲ, ਹਿਮਾਨੀ, ਕਰਨਪ੍ਰੀਤ, ਪੰਕਜ, ਸੌਰਵ ਅਤੇ ਤਨੀਸ਼ਾ ਨੂੰ Consolation Prize ਵੀ ਦਿੱਤੇ ਗਏ। ਇਸ ਮੌਕੇ ਸਾਰਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਪ੍ਰੋਤਸਾਹਿਤ ਵੀ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

Author: Malout Live