District NewsMalout News

ਗੁਰਪੁਰਬ ਮੌਕੇ ਮਲੋਟ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ, 34 ਯੂਨਿਟ ਖੂਨ ਹੋਇਆ ਇਕੱਤਰ

ਮਲੋਟ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ ਮਲੋਟ ਵੱਲੋਂ ਸੰਗਤਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਨੀਲ ਬਾਂਸਲ, ਸਮੂਹ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਪ੍ਰਧਾਨ ਮਲੋਟ ਵਿਕਾਸ ਮੰਚ ਅਤੇ ਭਾਈ ਚਰਨਜੀਤ ਸਿੰਘ ਖਾਲਸਾ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ। ਇਸ ਦੌਰਾਨ ਡਾ.ਗਿੱਲ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਨਾਮ ਜਪਣਾ, ਕਿਰਤ ਕਰਨੀ ਅਤੇ ਵੰਡ ਕੇ ਛਕਣ ਤੇ ਚਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਡਾ.ਗਿੱਲ ਨੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਉਹਨਾਂ ਦੱਸਿਆ ਕਿ 34 ਜਣਿਆਂ ਨੇ ਆਪਣੀ ਸਵੈ ਇੱਛਾ ਨਾਲ ਖੂਨਦਾਨ ਕੀਤਾ। ਇਸ ਦੌਰਾਨ ਜਿੱਥੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਉੱਥੇ ਇਸ ਮੌਕੇ ਔਰਤਾਂ ਵੱਲੋਂ ਵੀ ਖੂਨਦਾਨ ਕੀਤਾ ਗਿਆ।

ਇਕੱਤਰ ਕੀਤਾ ਖੂਨ ਲੈਣ ਲਈ ਬਲੱਡ ਬੈਂਕ ਸਿਵਲ ਹਸਪਤਾਲ ਮਲੋਟ ਦੀ ਟੀਮ ਪਹੁੰਚੀ। ਇਸ ਮੌਕੇ ਐੱਸ.ਐੱਮ.ਓ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਬਲੱਡ ਬੈਂਕ ਸਿਵਲ ਹਸਪਤਾਲ ਮਲੋਟ ਵਿੱਚ ਖੂਨਦਾਨ ਦੀ ਕਮੀ ਪਾਈ ਜਾ ਰਹੀ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਏ ਜਾਣ ਤਾਂ ਜੋ ਲੋੜ ਪੈਣ ‘ਤੇ ਕਿਸੇ ਆਪਣੇ ਦੀ ਜਾਨ ਬਚਾਈ ਜਾ ਸਕੇ। ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੋਈ ਬਿਮਾਰੀ ਨਹੀਂ ਲਗਦੀ ਸਗੋਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਸ. ਹਰਪ੍ਰੀਤ ਸਿੰਘ ਕੋਟਭਾਈ, ਆਮ ਆਦਮੀ ਪਾਰਟੀ ਦੇ ਪ੍ਰਧਾਨ ਕਰਮਜੀਤ ਸ਼ਰਮਾ, ਆਮ ਆਦਮੀ ਪਾਰਟੀ ਦੇ ਦਫ਼ਤਰ ਇੰਚਾਰਜ਼ ਰਮੇਸ਼ ਅਰਨੀਵਾਲਾ, ਸੀਨੀਅਰ ਆਗੂ ਜੋਨੀ ਗਰਗ, ਪ੍ਰਧਾਨ ਨਾਨਕ ਸਿੰਘ, ਭਾਈ ਗੁਰਮੀਤ ਸਿੰਘ, ਜਸਮੀਤ ਬਰਾੜ, ਰਾਮ ਕ੍ਰਿਸ਼ਨ ਸ਼ਰਮਾ, ਹਰਦੀਪ ਸਿੰਘ, ਜੱਗਾ ਸਿੰਘ, ਮਨਜੀਤ ਸਿੰਘ ਈਨਾ ਖੇੜਾ, ਜਗਜੀਤ ਸਿੰਘ ਜੱਗਾ, ਗੁਰਪਿਆਰਾ ਸਿੰਘ ਕੱਕੂ ਗਿੱਲ, ਸੁਖਮੰਦਰ ਸਿੰਘ ਗਿੱਲ, ਸਰੂਪ ਸਿੰਘ, ਮੈਡਮ ਅਲਫੀਨ ਅਤੇ ਰਜਨੀ ਬਾਲਾ ਆਦਿ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button