ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ 20 ਜਨਵਰੀ ਨੂੰ ਪਿੰਡ ਬੂੜਾ ਗੁੱਜਰ ਵਿਖੇ ਲਗਾਇਆ ਜਾਵੇਗਾ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਸੁਣੀਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਉਪ-ਮੰਡਲ ਮੈਜਿਸਟਰੇਟ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਬੂੜਾ ਗੁੱਜਰ ਵਿਖੇ ਸਮੱਸਿਆਵਾਂ ਦੇ ਹੱਲ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਮੜ੍ਹਮੱਲੂ, ਚੌਤਰਾ, ਸੰਗਰਾਣਾ, ਜੱਸੇਆਣਾ ਅਤੇ ਕੋਟਲੀ ਦੇਵਨ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ। ਉਹਨਾਂ ਸੰਬੰਧਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸ਼ਾਮਿਲ ਹੋ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਜਰੂਰ ਉਠਾਉਣ। Author: Malout Live