ਮਲੋਟ ਡੱਬਵਾਲੀ ਨੈਸ਼ਨਲ ਹਾਈਵੇ 'ਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਕਾਰ ਵਿਚਕਾਰ ਹੋਈ ਟੱਕਰ
ਮਲੋਟ: ਧੁੰਦ ਕਾਰਨ ਅੱਜ ਲੰਬੀ ਨੇੜੇ ਨਿਰਮਾਣ ਅਧੀਨ ਨੈਸ਼ਨਲ ਹਾਈਵੇਅ 'ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ ਸਵਾਰ ਪੁਲਿਸ ਮੁਲਾਜ਼ਮ ਅਤੇ ਉਸ ਦਾ ਲੜਕਾ ਦੋਵੇਂ ਜ਼ਖਮੀ ਹੋ ਗਏ। ਨੈਸ਼ਨਲ ਹਾਈਵੇਅ ਨੰਬਰ 9 ਮਲੋਟ ਤੋਂ ਡੱਬਵਾਲੀ ਤੱਕ ਫੋਰ ਲਾਈਨ ਦਾ ਕੰਮ ਚੱਲ ਰਿਹਾ ਹੈ।
ਪਿੰਡ ਖੁੱਡੀਆਂ ਦਾ ਰਹਿਣ ਵਾਲਾ ਏ.ਐੱਸ.ਆਈ ਗੁਰਮੀਤ ਸਿੰਘ ਜੋ ਕਿ ਆਪਣੇ ਲੜਕੇ ਨਾਲ ਕਾਰ ਵਿੱਚ ਮਲੋਟ ਡਿਊਟੀ 'ਤੇ ਆ ਰਿਹਾ ਸੀ, ਸੰਘਣੀ ਧੁੰਦ ਕਾਰਨ ਨਹਿਰ ਦੇ ਕੋਲ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ ਹੋਣ ਨਾਲ ਦੋਵੇਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤੇ ਬਠਿੰਡਾ ਰੈਫਰ ਕਰ ਦਿੱਤਾ ਗਿਆ। Author: Malout Live