ਬੀਤੇ ਦਿਨ ਮਿਮਿਟ ਕਾਲਜ ਮਲੋਟ ਵਿਖੇ ਕੀਤੀ ਸ਼ੋਕ ਸਭਾ

ਮਲੋਟ:- ਬੀਤੇ ਦਿਨ ਬਾਬਾ ਹੀਰਾ ਸਿੰਘ ਭੱਠਲ ਇੰਜੀਨਿਅਰਿੰਗ ਐਂਡ ਟੈਕਨਾਲੋਜੀ ਕਾਲਜ ਲਹਿਰਾਗਾਗਾ ਦੇ ਕਰਮਚਾਰੀ ਦਵਿੰਦਰ ਵਰਮਾ ਵੱਲੋਂ ਲੰਬੇ ਸਮੇਂ ਤੋਂ ਤਨਖ਼ਾਹਾਂ ਨਾ ਮਿਲਣ ਕਰਕੇ ਆਤਮ ਹੱਤਿਆ ਕਰਨ ਦੇ ਸੰਬੰਧ ਵਿੱਚ ਬੀਤੇ ਦਿਨ ਸਥਾਨਕ ਮਿਮਿਟ ਕਾਲਜ ਦੇ ਸਟਾਫ਼ ਵੱਲੋਂ ਸ਼ੋਕ ਸਭਾ ਸੱਦੀ ਗਈ। ਇਸ ਸ਼ੋਕ ਸਭਾ ਵਿੱਚ ਸਮੂਹ ਸਟਾਫ਼ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਮਿਮਿਟ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਬਾ ਹੀਰਾ ਸਿੰਘ ਭੱਠਲ ਇੰਜੀਨਿਅਰਿੰਗ ਕਾਲਜ ਨੂੰ ਗ੍ਰਾਂਟ ਦੇ ਕੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਰਮਚਾਰੀ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਸਹੀ ਢੰਗ ਨਾਲ ਕਰ ਸਕਣ ਅਤੇ ਅੱਗੇ ਤੋਂ ਕਿਸੇ ਵੀ ਕਰਮਚਾਰੀ ਨੂੰ ਅਜਿਹਾ ਮੰਦਭਾਗਾ ਕਦਮ ਨਾ ਚੁੱਕਣਾ ਪਵੇ।