District NewsMalout NewsPunjab

ਪੁਰਾਣੀ ਪੈਨਸ਼ਨ ਬਹਾਲੀ ਲਈ ਈ.ਟੀ.ਟੀ ਯੂਨੀਅਨ ਦਾ ਵਫ਼ਦ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲਿਆ

ਮਲੋਟ (ਲੰਬੀ): ਪੁਰਾਣੀ ਪੈਨਸ਼ਨ ਬਹਾਲੀ ਲਈ ਬੀਤੇ ਦਿਨੀਂ ਈ.ਟੀ.ਟੀ ਟੀਚਰਜ਼ ਯੂਨੀਅਨ ਦਾ ਵਫ਼ਦ ਮਾਲਵਾ ਜ਼ੋਨ ਦੇ ਪ੍ਰਧਾਨ ਰਣਜੀਤ ਸਿੰਘ ਭਲਾਈਆਣਾ ਦੀ ਅਗਵਾਈ ਵਿੱਚ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਮਿਲਿਆ। ਇਸ ਮੀਟਿੰਗ ਵਿੱਚ ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ ਪੁਰਾਣੀ ਪੈਨਸ਼ਨ ਬਹਾਲੀ ਦੇ ਬਿਆਨ ਦੀ ਜਿੱਥੇ ਪ੍ਰਸ਼ੰਸਾ ਕੀਤੀ ਉੱਥੇ ਹੀ ਵਿਧਾਇਕ ਨੂੰ ਬੇਨਤੀ ਕੀਤੀ ਕਿ ਤੁਸੀਂ ਵੀ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੀ ਆਵਾਜ਼ ਬਣੋ ਤਾਂ ਜੋ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਦੀ ਪੈਨਸ਼ਨ ਬਹਾਲ ਹੋ ਸਕੇ।

ਐੱਮ.ਐੱਲ.ਏ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਇਸ ਮਸਲੇ ਲਈ ਬਹੁਤ ਗੰਭੀਰ ਹੈ, ਜਿੱਥੇ ਪੁਰਾਣੀ ਪੈਨਸ਼ਨ ਬਹਾਲੀ ਦਾ ਕੰਮ ਕੀਤਾ ਜਾਣਾ ਹੈ ਉੱਥੇ ਮੁਲਾਜ਼ਮਾਂ ਦੇ ਬਾਕੀ ਕੰਮਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ ਅਤੇ ਸਰਕਾਰ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਦੇ ਹਿੱਤਾਂ ਲਈ ਅਹਿਮ ਉਪਰਾਲੇ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਸੁਖਦੇਵ ਮੁਕਤਸਰ, ਸੁਰਿੰਦਰ ਗਿੱਲ, ਹਰਵਿੰਦਰ ਖਲਾਰਾ, ਹਰਮਨ ਥਾਂਦੇਵਾਲਾ, ਦਵਿੰਦਰ ਸਿੰਘ, ਅਮਰਜੀਤ ਗਿੱਦੜਬਾਹਾ, ਕੰਵਰਜੀਤ ਸਿੰਘ, ਖੁਸ਼ਵੰਤ ਸਿੰਘ ਹਾਜ਼ਿਰ ਸਨ।

Author: Malout Live

Leave a Reply

Your email address will not be published. Required fields are marked *

Back to top button