ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680, 22 ਬੀ, ਚੰਡੀਗੜ੍ਹ ਵੱਲੋਂ 2 ਅਕਤੂਬਰ ਨੂੰ ਮੋਗਾ ਵਿਖੇ ਹੋਈ ਸੂਬਾ ਕਮੇਟੀ ਦੀ ਚੋਣ ਤੋ ਬਾਅਦ ਸਰਬਸੰਮਤੀ ਨਾਲ ਚਰਨ ਸਿੰਘ ਸਰਾਭਾ ਸਰਪ੍ਰਸਤ, ਰਣਬੀਰ ਸਿੰਘ ਢਿੱਲੋਂ ਸੂਬਾ ਚੇਅਰਮੈਨ, ਦਰਸ਼ਨ ਸਿੰਘ ਲੁਬਾਣਾ ਸੂਬਾ ਵਾਇਸ ਚੇਅਰਮੈਨ, ਰਣਜੀਤ ਸਿੰਘ ਰਾਣਵਾ ਪੰਜਾਬ ਪ੍ਰਧਾਨ, ਸੁਰਿੰਦਰ ਕੁਮਾਰ ਪੁਆਰੀ ਸੂਬਾ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਮੰਗਵਾਲ ਸੂਬਾ ਸੀਨੀਅਰ ਮੀਤ ਪ੍ਰਧਾਨ, ਪ੍ਰਭਜੋਤ ਸਿੰਘ ਉੱਪਲ ਸੂਬਾ ਪ੍ਰੈੱਸ ਸਕੱਤਰ ਦੀ ਅਗਵਾਈ ਵਿੱਚ ਲਏ ਫੈਸਲਿਆਂ ਅਨੁਸਾਰ ਮਿਤੀ 17 ਤੋਂ 21 ਅਕਤੂਬਰ ਤੱਕ ਮਨਾਏ ਜਾ ਰਹੇ ਰੋਸ ਹਫਤੇ ਸੰਬੰਧੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 20 ਅਕਤੂਬਰ ਨੂੰ ਰੋਸ ਹਫਤੇ ਸੰਬੰਧੀ ਪ੍ਰੋਗਰਾਮ ਦਿੱਤਾ ਗਿਆ ਸੀ। ਜਿਸ ਸੰਬੰਧੀ ਬੀਤੇ ਦਿਨੀਂ ਅੰਗਰੇਜ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਸੁਖਜੀਤ ਸਿੰਘ ਆਲਮਵਾਲਾ ਸੂਬਾ ਮੀਤ ਸਕੱਤਰ ਦੀ ਅਗਵਾਈ ਵਿੱਚ ਨਹਿਰ ਕਾਲੋਨੀ ਵਿਖੇ ਰੋਸ ਰੈਲੀ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਸਰਕਾਰ ਤੋ ਮੰਗ ਕੀਤੀ ਕਿ ਵੱਖੋ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ, ਆਊਟਸੋਰਸਿਸ, ਠੇਕਾ ਅਧਾਰਿਤ ਮੁਲਾਜਮ, ਸਕੀਮ ਵਰਕਰ, ਰੈਗੂਲਰ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲੰਬੇ ਸਮੇ ਤੋ ਲਟਕ ਰਹੀਆਂ ਹਨ, ਪੰਜਾਬ ਸਰਕਾਰ ਇਹਨਾਂ ਦਾ ਜਲਦੀ ਹੱਲ ਕਰੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਦੇ ਸਮੁੱਚੇ ਅਦਾਰਿਆਂ ਦੇ ਮੁਲਾਜਮ ਤੇ ਪੈਨਸ਼ਨਰ ਇਸ ਤੋਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਹਰਭਗਵਾਨ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਇਸ ਦੌਰਾਨ ਉਹਨਾਂ ਵੱਲੋਂ ਵੀ ਮੁਲਾਜ਼ਮਾਂ ਦੀਆਂ ਲਟਕਦੀਆ ਮੰਗਾਂ ਤੇ ਚਾਨਣਾ ਪਾਇਆ ਗਿਆ। ਇਸ ਰੋਸ ਰੈਲੀ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕਰਨ ਤੋ ਬਾਅਦ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। Author: Malout Live