ਪੰਜਾਬ ਦੇ ਤਾਪਮਾਨ 'ਚ ਗਿਰਾਵਟ, ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੀਟਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ।

ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਕੱਲ੍ਹ 4 ਜੂਨ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ 5 ਅਤੇ 6 ਜੂਨ ਤੋਂ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। Author : Malout Live