ਡੀ.ਏ.ਵੀ ਕਾਲਜ, ਮਲੋਟ ਵਿਖੇ ਫੇਸ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ

ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਇਕਬਾਲ ਕੌਰ ਦੀ ਨਿਗਰਾਨੀ ਵਿੱਚ ਐੱਚ.ਆਈ.ਵੀ ਏਡਜ਼ ਵਰਗੀ ਜਾਨਲੇਵਾ ਬਿਮਾਰੀ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਫੇਸ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਲਜ ਦੇ ਤਕਰੀਬਨ 20 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਫੇਸ ਉੱਤੇ ਪੇਂਟਿੰਗ ਕਰਕੇ ਇਸ ਜਾਨਲੇਵਾ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੁਕਾਬਲੇ ਦੀ ਜੱਜਮੈਂਟ ਮੈਡਮ ਨੀਲਮ ਭਾਰਦਵਾਜ ਅਤੇ ਮੈਡਮ ਕੋਮਲ ਗੱਖੜ ਨੇ ਬਾਖੂਬੀ ਕੀਤੀ।

ਇਸ ਵਿੱਚ ਹਿਮਾਨੀ ਅਤੇ ਰੁਪਿੰਦਰ ਕੌਰ ਦੀ ਟੀਮ ਅਤੇ ਦੀਪਿਕਾ ਅਤੇ ਕੋਮਲਪ੍ਰੀਤ ਦੀ ਟੀਮ ਨੇ ਪਹਿਲਾ ਸਥਾਨ, ਕਰਨਪ੍ਰੀਤ ਅਤੇ ਭਾਵਨਾ ਦੀ ਟੀਮ ਨੇ ਦੂਜਾ ਸਥਾਨ, ਗੁਰਪ੍ਰੀਤ ਅਤੇ ਰੋਹਿਤ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਇਨਾਮ ਵੀ ਦਿੱਤੇ ਗਏ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਹਾਜ਼ਿਰ ਸਟਾਫ਼ ਅਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਕਾਲਜ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ, ਮੈਡਮ ਇਕਬਾਲ ਕੌਰ ਅਤੇ ਸਮੂਹ ਸਟਾਫ਼ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। Author: Malout Live