District NewsMalout News

ਖੇਤੀਬਾੜੀ ਵਿਭਾਗ ਵੱਲੋਂ 22 ਮਈ 2024 ਨੂੰ ਲਗਾਇਆ ਜਾ ਰਿਹਾ ਹੈ ਕਿਸਾਨ ਸਿਖਲਾਈ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਉਣੀ 2024 ਦੌਰਾਨ ਸਾਉਣੀ ਦੀਆਂ ਫ਼ਸਲਾਂ, ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕੀ ਜਾਣਕਾਰੀ ਦੇਣ ਲਈ 22 ਮਈ 2024 ਨੂੰ ਜਿਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ ਮੁਕਤੀਸਰ ਗੈਸਟ ਹਾਊਸ, ਨਜ਼ਦੀਕ ਦਾਣਾ ਮੰਡੀ, ਮੌੜ ਰੋਡ, ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।

ਉਨ੍ਹਾਂ  ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਵੀਰ ਇਸ ਕੈਂਪ ਵਿੱਚ ਸ਼ਮੂਲੀਅਤ ਕਰਕੇ ਮਾਹਿਰਾਂ ਪਾਸੋਂ ਨਵੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਜਰੂਰ ਪ੍ਰਾਪਤ ਕਰਨ।
Author: Malout Live

Back to top button